ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬਾ ਸਰਕਾਰ ਨੇ ਆਮ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਸੂਬੇ ਭਰ ਵਿੱਚ 154 ਨਵੇਂ ‘ਆਮ ਆਦਮੀ ਕਲੀਨਿਕ’ ਸ਼ੁਰੂ ਕੀਤੇ ਗਏ ਹਨ। ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ, ਆਸਾਨੀ ਨਾਲ ਉਪਲਬਧ ਅਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
107 ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ
ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਨਾ ਸਿਰਫ਼ ਡਾਕਟਰੀ ਇਲਾਜ, ਸਗੋਂ ਜ਼ਰੂਰੀ ਦਵਾਈਆਂ ਅਤੇ ਜਾਂਚ ਸਹੂਲਤਾਂ ਵੀ ਮੁਫ਼ਤ ਮਿਲਦੀਆਂ ਹਨ। ਹਰੇਕ ਕਲੀਨਿਕ ਵਿੱਚ 107 ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਬਿਨਾਂ ਕਿਸੇ ਖਰਚੇ ਦੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਨਾਲ ਆਮ ਨਾਗਰਿਕਾਂ ਨੂੰ ਵਿੱਤੀ ਰਾਹਤ ਮਿਲਦੀ ਹੈ ਅਤੇ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਯਕੀਨੀ ਬਣਾਉਣ ਵਿੱਚ ਮਦਦ ਮਿਲਦੀ ਹੈ।
ਹਰੇਕ ਕਲੀਨਿਕ ਵਿੱਚ ਮੈਡੀਕਲ ਅਫ਼ਸਰ ਅਤੇ ਸਿਖਲਾਈ ਪ੍ਰਾਪਤ ਸਟਾਫ਼ ਤਾਇਨਾਤ
ਮੁੱਢਲੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ, ਹਰੇਕ ਆਮ ਆਦਮੀ ਕਲੀਨਿਕ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਦਾ ਉਦੇਸ਼ ਮਰੀਜ਼ਾਂ ਨੂੰ ਇੱਕੋ ਛੱਤ ਹੇਠ ਜ਼ਰੂਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅਤੇ ਇਲਾਜ ਦੀ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣਾ ਹੈ।
ਆਧੁਨਿਕ ਆਈ.ਟੀ. ਪ੍ਰਣਾਲੀਆਂ ਰਾਹੀਂ ਸਿਹਤ ਸੇਵਾਵਾਂ ਵਿੱਚ ਸੁਧਾਰ
ਕਲੀਨਿਕਾਂ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ ਆਧੁਨਿਕ ਆਈ.ਟੀ.-ਅਧਾਰਿਤ ਸਿਹਤ ਪ੍ਰਣਾਲੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਪ੍ਰਣਾਲੀ ਸਿਹਤ ਸੇਵਾਵਾਂ ਦੇ ਪ੍ਰਬੰਧਨ ਵਿੱਚ ਸੁਧਾਰ ਕਰਦੀ ਹੈ ਅਤੇ ਮਰੀਜ਼ਾਂ ਤਕ ਦੇਖਭਾਲ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਂਦੀ ਹੈ।
ਗਰਭਵਤੀ ਔਰਤਾਂ ਤੋਂ ਲੈ ਕੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਲਾਭ
ਆਮ ਡਾਕਟਰੀ ਇਲਾਜ ਤੋਂ ਇਲਾਵਾ, ਆਮ ਆਦਮੀ ਕਲੀਨਿਕਾਂ ਵਿੱਚ ਕਈ ਹੋਰ ਮਹੱਤਵਪੂਰਨ ਸਿਹਤ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਗਰਭਵਤੀ ਔਰਤਾਂ ਲਈ ਮੁਫ਼ਤ ਜਣੇਪਾ-ਪੂਰਵ ਦੇਖਭਾਲ, ਕੁੱਤੇ ਦੇ ਕੱਟਣ ਦੇ ਮਾਮਲਿਆਂ ਦਾ ਇਲਾਜ, ਪਰਿਵਾਰ ਨਿਯੋਜਨ ਸੇਵਾਵਾਂ, ਅਤੇ ਹਾਈਪਰਟੈਨਸ਼ਨ (ਉੱਚ ਬਲੱਡ ਪ੍ਰੈਸ਼ਰ), ਸ਼ੂਗਰ ਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਸ਼ਾਮਿਲ ਹਨ।
ਮੁੱਢਲਾ ਸਿਹਤ ਢਾਂਚਾ ਮਜ਼ਬੂਤ ਕਰਨ ‘ਤੇ ਜੋਰ
ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜ ਦੇ ਵੱਧ ਤੋਂ ਵੱਧ ਨਾਗਰਿਕ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ, ਰਾਜ ਦੇ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਲਈ ਡਾਕਟਰੀ ਇਲਾਜ ਨੂੰ ਵਧੇਰੇ ਸੁਲਭ ਬਣਾਉਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

मेष: दिन शुभ रहेगा...