skip to content

Last Updated: October 31, 2026

Dainik Savera Times Logo

AAP Candidate List Announcement : AAP ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

31 October 2026 ਅੱਪਡੇਟ ਕੀਤਾ ਗਿਆ

AAP Candidate List Announcement : AAP ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

AAP Candidate Announcement : ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦਾ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਅਧਿਕਾਰਤ ਸੂਚੀ ਜਾਰੀ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, AAP ਪਹਿਲੀ ਲਿਸਟ ਵਿੱਚ ਆਪਣੇ ਮੌਜੂਦਾ ਮੰਤਰੀਆਂ, ਸੀਨੀਅਰ ਨੇਤਾਵਾਂ ਅਤੇ ਕੁਝ ਨਵੇਂ ਪ੍ਰਭਾਵਸ਼ਾਲੀ ਚਿਹਰਿਆਂ ‘ਤੇ ਦਾਅ ਲਗਾਉਣ ਜਾ ਰਹੀ ਹੈ। ਜਿਨ੍ਹਾਂ ਸੰਭਾਵੀ ਉਮੀਦਵਾਰਾਂ ਦੇ ਨਾਮ ਪਹਿਲੀ ਸੂਚੀ ਵਿੱਚ ਆਉਣ ਦੀ ਸਭ ਤੋਂ ਵਧੇਰੇ ਚਰਚਾ ਹੈ, ਉਨ੍ਹਾਂ ਵਿੱਚ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਕਈ ਪ੍ਰਮੁੱਖ ਆਗੂ ਸ਼ਾਮਲ ਹਨ।

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 40 ਨਾਮ ਸ਼ਾਮਲ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਹੁਣ ਇਹ ਪੱਕਾ ਹੋ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਚੋਣ ਲੜਨਗੇ। ‘ਆਪ’ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਇਸ ਐਲਾਨਨਾਮੇ ‘ਤੇ 31 ਅਕਤੂਬਰ ਦੀ ਤਾਰੀਖ ਦਰਜ ਹੈ। ਉਮੀਦਵਾਰਾਂ ਦੇ ਨਾਵਾਂ ਦੇ ਨਾਲ-ਨਾਲ, ਪਾਰਟੀ ਨੇ ਉਨ੍ਹਾਂ ਦੇ ਸਬੰਧਤ ਵਿਧਾਨ ਸਭਾ ਹਲਕਿਆਂ ਅਤੇ ਹਲਕਾ ਨੰਬਰਾਂ ਦਾ ਵੀ ਜ਼ਿਕਰ ਕੀਤਾ ਹੈ।

ਪਾਰਟੀ ਨੇ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਦੀਆਂ ਵੱਖ-ਵੱਖ ਸੀਟਾਂ ‘ਤੇ ਉਮੀਦਵਾਰ ਉਤਾਰੇ ਹਨ। ਇਸ ਸੂਚੀ ਵਿੱਚ ਔਰਤਾਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਇੰਦਰਜੀਤ ਕੌਰ ਮਾਨ, ਸੰਤੋਸ਼ ਕਟਾਰੀਆ, ਡਾ. ਅਮਨਦੀਪ ਕੌਰ ਅਰੋੜਾ ਅਤੇ ਬਲਜਿੰਦਰ ਕੌਰ ਸ਼ਾਮਲ ਹਨ।

ਸੂਚੀ ਅਨੁਸਾਰ, ਅਮਨਸ਼ੇਰ ਸਿੰਘ (ਸ਼ੈਰੀ ਕਲਸੀ) ਨੂੰ ਬਟਾਲਾ ਵਿਧਾਨ ਸਭਾ ਸੀਟ ਲਈ, ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ ਲਈ, ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਅੰਮ੍ਰਿਤਸਰ ਦੱਖਣ ਲਈ, ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਲਈ ਅਤੇ ਸਰਵਣ ਸਿੰਘ ਧੁੰਨ ਨੂੰ ਖੇਮਕਰਨ ਸੀਟ ਲਈ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ, ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ, ਬਲਕਾਰ ਸਿੰਘ ਨੂੰ ਕਰਤਾਰਪੁਰ ਤੋਂ, ਕਰਮਬੀਰ ਸਿੰਘ ਘੁੰਮਣ ਨੂੰ ਦਸੂਹਾ ਤੋਂ, ਜਸਵੀਰ ਸਿੰਘ ਰਾਜਾ ਗਿੱਲ ਨੂੰ ਉੜਮੁੜ ਤੋਂ, ਬ੍ਰਹਮ ਸ਼ੰਕਰ ਸ਼ਰਮਾ ‘ਜਿੰਪਾ’ ਨੂੰ ਹੁਸ਼ਿਆਰਪੁਰ ਤੋਂ, ਇਸ਼ਾਂਕ ਕੁਮਾਰ ਚੱਬੇਵਾਲ ਨੂੰ ਚੱਬੇਵਾਲ ਤੋਂ, ਜੈ ਕਿਸ਼ਨ ਸਿੰਘ ਰੌੜੀ ਨੂੰ ਗੜ੍ਹਸ਼ੰਕਰ ਤੋਂ ਅਤੇ ਸੰਤੋਸ਼ ਕਟਾਰੀਆ ਨੂੰ ਬਲਾਚੌਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦਿਨੇਸ਼ ਚੱਢਾ ਨੂੰ ਰੂਪਨਗਰ ਸੀਟ, ਕੁਲਵੰਤ ਸਿੰਘ ਐਸ.ਏ.ਐਸ ਨਗਰ, ਲਖਬੀਰ ਸਿੰਘ ਰਾਏ ਫਤਹਿਗੜ੍ਹ ਸਾਹਿਬ, ਗੁਰਿੰਦਰ ਸਿੰਘ ‘ਗੈਰੀ’ ਵੜਿੰਗ ਅਮਲੋਹ, ਜਗਤਾਰ ਸਿੰਘ ਦਿਆਲਪੁਰਾ, ਸਮਰਾਲਾ ਤੋਂ ਜਗਤਾਰ ਸਿੰਘ ‘ਭੋਲਾ’, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ‘ਭੋਲਾ’, ਲੁਧਿਆਣਾ ਪੂਰਬੀ ਤੋਂ ਕੁਲਵੰਤ ਸਿੰਘ ‘ਸਿੱਧੂ’, ਲੁਧਿਆਣੇ ਸੈਂਟਰਲ ਤੋਂ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਪਾਰਟੀ ਨੇ ਲੁਧਿਆਣਾ ਪੱਛਮੀ ਸੀਟ ਤੋਂ ਸੰਜੀਵ ਅਰੋੜਾ, ਲੁਧਿਆਣਾ ਉੱਤਰੀ ਤੋਂ ਚੌਧਰੀ ਮਦਨ ਲਾਲ ਬੱਗਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਮੋਗਾ ਤੋਂ ਅਮਨਦੀਪ ਕੌਰ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਧਰਮਕੋਟ ਤੋਂ ਦਵਿੰਦਰਜੀਤ ਸਿੰਘ ‘ਲਾਡੀ’ ਢੋਸ, ਜਲਾਲਾਬਾਦ ਤੋਂ ਜਗਦੀਪ ਕੰਬੋਜ ‘ਗੋਲਡੀ’, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਾਨਾ, ਮੁਕਤਸਰ ਤੋਂ ਜਗਦੀਪ ਸਿੰਘ ‘ਕਾਕਾ’ ਬਰਾੜ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਅਮੋਲਕ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਦੌਰਾਨ ਤਲਵੰਡੀ ਸਾਬੋ ਸੀਟ ਤੋਂ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ, ਭਦੌੜ ਤੋਂ ਲਾਭ ਸਿੰਘ ਉਗੋਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ, ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਧੂਰੀ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.