Site icon Dainik Savera Punjab

ਬ੍ਰੈਕਿੰਗ : ਪੰਜਾਬ ’ਚ AAP ਆਗੂ ਨੂੰ ਜਾਨੋਂ ਮਾਰਨ ਦੀ ਧਮਕੀ, ਦਹਿਸ਼ਤ ਦਾ ਮਾਹੌਲ

AAP leader receives death threat in Punjab,

AAP leader receives death threat in Punjab, atmosphere of terror

ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੇ ਇੱਕ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਫਗਵਾੜਾ ਦੇ ਨੇੜਲੇ ਪਿੰਡ ਦਰਵੇਸ਼ ਵਿੱਚ ਰਹਿਣ ਵਾਲੇ ‘ਆਪ’ ਆਗੂ ਅਤੇ ਜੰਗ ਅਗੇਂਸਟ ਡਰੱਗਜ਼ ਮੁਹਿੰਮ ਦੇ ਕੋਆਰਡੀਨੇਟਰ ਦਲਜੀਤ ਰਾਜੂ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਉਨ੍ਹਾਂ ਨੂੰ ਵਟਸਐਪ ਸੁਨੇਹੇ ਰਾਹੀਂ ਮਿਲੀ ਹੈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਦਲਜੀਤ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਅਣਜਾਣ ਵਿਅਕਤੀ ਵੱਲੋਂ ਵਟਸਐਪ ਮੈਸੇਜ ਆਇਆ, ਜਿਸ ਨੇ ਆਪਣੀ ਪਛਾਣ ‘ਕਾਲਾ ਰਾਣਾ’ ਵਜੋਂ ਦੱਸੀ। ਧਮਕੀ ਭਰੇ ਸੁਨੇਹੇ ਵਿੱਚ ਲਿਖਿਆ ਗਿਆ ਸੀ ਕਿ ਹੁਣ ਦਲਜੀਤ ਰਾਜੂ ਨੂੰ ਕੋਈ ਨਹੀਂ ਬਚਾ ਸਕਦਾ, ਇੱਥੋਂ ਤੱਕ ਕਿ ਪੁਲਿਸ ਵੀ ਨਹੀਂ। ਇਸ ਧਮਕੀ ਤੋਂ ਬਾਅਦ ਆਗੂ ਦੀ ਪਤਨੀ ਅਤੇ ਧੀ ਸਮੇਤ ਪੂਰਾ ਪਰਿਵਾਰ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹੈ।

READ ALSO : ਮਜੀਠੀਆ ਦੀ ਗ੍ਰਿਫਤਾਰੀ ਮਾਮਲੇ ’ਚ ਸੁਪਰੀਮ ਕੋਰਟ ’ਚ ਵੱਡਾ ਮੋੜ, ਅਗਲਾ ਕਦਮ ਕੀ ਹੋਵੇਗਾ?

ਜ਼ਿਕਰਯੋਗ ਹੈ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਦਲਜੀਤ ਰਾਜੂ ਨੂੰ ਧਮਕੀਆਂ ਮਿਲੀਆਂ ਹੋਣ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਫਿਰੌਤੀ ਸਬੰਧੀ ਫੋਨ ਕਾਲਾਂ ਅਤੇ ਸੁਨੇਹੇ ਮਿਲ ਚੁੱਕੇ ਹਨ। ਨਾਲ ਹੀ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ, 27 ਨਵੰਬਰ ਦੀ ਸਵੇਰ ਨੂੰ ਦਲਜੀਤ ਰਾਜੂ ਦੇ ਘਰ ’ਤੇ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਸੀ। ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ’ਤੇ ਆਏ, ਘਰ ’ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਉਸ ਘਟਨਾ ਤੋਂ ਬਾਅਦ ਵੀ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ।

ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹੁਣ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜੇ ਹੋ ਰਹੇ ਹਨ। ਆਗੂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਗਈ ਹੈ।

Firozpur ‘ਚ ਸੰਘਣੀ ਧੁੰਦ ਦਾ ਕਹਿਰ,ਆਵਾਜਾਈ ਹੋ ਰਹੀ ਪ੍ਰਭਾਵਿਤ

AAP leader receives death threat in Punjab,
Exit mobile version