PUNJAB DESK: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹੱਤਵਪੂਰਨ ਰਾਹਤ ਮਿਲੀ ਹੈ। ਅਦਾਲਤ ਨੇ ਹੇਠਲੀ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਨੂੰ ਰੱਦ ਕਰਦੇ ਹੋਏ ਲਾਲਪੁਰਾ ਅਤੇ ਹੋਰ ਸਹਿ-ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪੀੜਤ ਪੱਖ ਅਤੇ ਦੋਸ਼ੀ ਪੱਖ ਵਿਚਕਾਰ ਸਮਝੌਤਾ ਹੋ ਗਿਆ ਸੀ। ਯਾਦ ਰਹੇ ਕਿ 2013 ਵਿੱਚ ਇੱਕ ਮਹਿਲਾ ਨਾਲ ਛੇੜਛਾੜ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
8 ਘੰਟੇ ਰੋਜ਼ ਰਨਵੇ ਬੰਦ, ਅਮ੍ਰਿਤਸਰ ਤੋਂ ਉਡਾਣਾਂ ਦਾ ਸ਼ਡਿਊਲ ਉਲਟ-ਪੁਲਟ ਹੁਣੇਂ ਕਰੋ ਚੈਕ
ਮਾਮਲੇ ਦੀ ਪਿਛੋਕੜ
ਇਹ ਘਟਨਾ 4 ਮਾਰਚ 2013 ਦੀ ਹੈ। ਪਿੰਡ ਉਸਮਾਂ ਦੀ ਰਹਿਣ ਵਾਲੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ। ਸਮਾਗਮ ਸਥਾਨ ‘ਤੇ ਪਹੁੰਚਣ ‘ਤੇ, ਉਸ ਸਮੇਂ ਟੈਕਸੀ ਚਾਲਕ ਰਹੇ ਮਨਜਿੰਦਰ ਸਿੰਘ ਲਾਲਪੁਰਾ ‘ਤੇ ਉਸ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ। ਵਿਰੋਧ ਕਰਨ ‘ਤੇ ਉਸ ਨਾਲ ਕੁੱਟਮਾਰ ਹੋਣ ਦਾ ਵੀ ਆਰੋਪ ਹੈ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵੀ ਲੜਕੀ ਅਤੇ ਉਸਦੇ ਪਰਿਵਾਰ ਨਾਲ ਮਾਰਪੀਟ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਕਾਫ਼ੀ ਗੰਭੀਰ ਹੋ ਗਿਆ ਸੀ। ਅਦਾਲਤ ਨੇ ਵੀ ਇਸ ਦਾ ਸੰਜੋਗ ਲਿਆ ਅਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਸਨ। ਮਨਜਿੰਦਰ ਸਿੰਘ ਲਾਲਪੁਰਾ ਬਾਅਦ ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। 10 ਸਤੰਬਰ ਨੂੰ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਹਿਰਾਸਤ ਵਿੱਚ ਲੈਣ ਦੇ ਹੁਕਮ ਦਿੱਤੇ ਸਨ।
