Site icon Dainik Savera Punjab

BREAKING : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ ; 2 ਵਿਧਾਇਕਾਂ ਨੇ ਦਿੱਤਾ ਅਸਤੀਫਾ

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਇਲਾਵਾ, ਸਮਾਣਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੋਰਾਮਾਜਰਾ ਨੇ ਵੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਲਿਖਿਆ, “ਮੈਂ, ਚੇਤਨ ਸਿੰਘ ਜੋਰਾਮਾਜਰਾ, ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।” ਇਸ ਤਰ੍ਹਾਂ, ‘ਆਪ’ ਦੇ ਦੋ ਵਿਧਾਇਕਾਂ ਨੇ ਪਾਰਟੀ ਨਾਲੋਂ ਆਪਣਾ ਨਾਤਾ ਤੋੜ ਲਿਆ ਹੈ।

Exit mobile version