Site icon Dainik Savera Punjab

‘ਸੰਤ-ਮਹਾਪੁਰਖਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ’: AAP on Gurinder Dhillon

AAP on Gurinder Dhillon: ‘Saints and great personalities should not make such statements’

AAP on Gurinder Dhillon: ‘Saints and great personalities should not make such statements’

PUNAJB NEWS : ਨਾਭਾ ਜੇਲ੍ਹ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤੇ ਗਏ ਬਿਆਨ ‘ਤੇ ਹੁਣ ਆਮ ਆਦਮੀ ਪਾਰਟੀ (AAP) ਨੇ ਪ੍ਰਤੀਕਿਰਿਆ ਦਿੱਤੀ ਹੈ। AAP ਦੇ ਆਗੂਆਂ ਨੇ ਕਿਹਾ ਕਿ ਅਜਿਹੀ ਟਿੱਪਣੀ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਦੇ ਮੁਤਾਬਕ, ਸੰਤ, ਮਹਾਤਮਾ ਅਤੇ ਧਾਰਮਿਕ ਆਗੂਆਂ ਨੂੰ ਐਸੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਲੱਖਾਂ ਤੇ ਕਰੋੜਾਂ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ।

READ ALSO :ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜ਼ਰੂਰੀ ਆਦੇਸ਼ ਜਾਰੀ ਕੀਤਾ

AAP ਨੇ ਸਪਸ਼ਟ ਕੀਤਾ ਕਿ ਜਦੋਂ ਪ੍ਰਭਾਵਸ਼ਾਲੀ ਧਾਰਮਿਕ ਵਿਅਕਤੀ ਕਿਸੇ ਮਾਮਲੇ ਵਿੱਚ ਖੁੱਲ੍ਹੇ ਤੌਰ ‘ਤੇ ਪੱਖ ਲੈਂਦੇ ਹਨ, ਤਾਂ ਇਹ ਸਮਾਜ ਵਿੱਚ ਗਲਤ ਮਿਸਾਲ ਕਾਇਮ ਕਰਦਾ ਹੈ। ਪਾਰਟੀ ਦੇ ਮੁਤਾਬਕ, ਕਿਸੇ ਵਿਅਕਤੀ ‘ਤੇ ਲੱਗੇ ਦੋਸ਼ਾਂ ਬਾਰੇ ਫੈਸਲਾ ਅਦਾਲਤਾਂ ਦਾ ਕੰਮ ਹੈ, ਨਾ ਕਿ ਕਿਸੇ ਧਾਰਮਿਕ ਜਾਂ ਸਿਆਸੀ ਹਸਤੀ ਦਾ। AAP ਨੇ ਜ਼ੋਰ ਦਿੱਤਾ ਕਿ ਕਾਨੂੰਨ ਆਪਣਾ ਰਾਹ ਆਪ ਬਣਾਉਂਦਾ ਹੈ ਅਤੇ ਨਿਆਂ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਦਬਾਅ ਜਾਂ ਪ੍ਰਭਾਵ ਠੀਕ ਨਹੀਂ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਖਾਰਜ

Exit mobile version