ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਇਕ ਪ੍ਰੈੱਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਗਏ। ਮੀਡੀਆ ਨਾਲ ਗੱਲਬਾਤ ਦੌਰਾਨ ਆਪ ਆਗੂਆਂ ਨੇ ਦਾਅਵਾ ਕੀਤਾ ਕਿ ਬੀਜੇਪੀ ਵੱਲੋਂ “ਆਪ੍ਰੇਸ਼ਨ ਲੋਟਸ” ਤਹਿਤ ਉਨ੍ਹਾਂ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕੀ।
ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 2027 ਦੀਆਂ ਚੋਣਾਂ ਲਈ ਸੰਗਰੂਰ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ। ਭਰਾਜ ਦੇ ਮੁਤਾਬਕ, ਇਸ ਮਾਮਲੇ ਵਿੱਚ ਇਕ ਨਾਮਵਰ ਵਿਅਕਤੀ ਵਿਚੋਲੇ ਵਜੋਂ ਸ਼ਾਮਲ ਸੀ, ਜੋ ਸੰਗਰੂਰ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਜਾਣਿਆ ਜਾਂਦਾ ਹੈ।
READ ALSO : BREAKING : ਨਿਊਜ਼ ਜਗਤ ‘ਚ ਸੋਗ ਦੀ ਲਹਿਰ, ਦੂਰਦਰਸ਼ਨ ਦੀ ਮਸ਼ਹੂਰ ਐਂਕਰ ਸਰਲਾ ਮਾਹੇਸ਼ਵਰੀ ਦਾ ਦੇਹਾਂਤ

ਭਰਾਜ ਨੇ ਸਪੱਸ਼ਟ ਕੀਤਾ ਕਿ “ਮੈਨੂੰ ਜੋ ਵੀ ਬਣਾਇਆ ਹੈ, ਉਹ AAP ਨੇ ਬਣਾਇਆ ਹੈ। BJP ਕਿਸੇ ਭੁਲੇਖੇ ਵਿੱਚ ਨਾ ਰਹੇ, ਅਸੀਂ ਉਨ੍ਹਾਂ ਦੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਵਾਂਗੇ।” ਉਨ੍ਹਾਂ ਨੇ ਇਹ ਵੀ ਕਿਹਾ ਕਿ “CM ਸੈਣੀ ਮੇਰੀ ਫਿਕਰ ਛੱਡ ਕੇ ਹਰਿਆਣਾ ਵੱਲ ਧਿਆਨ ਦੇਣ ਅਤੇ ਆਪਣਾ ਮਾਡਲ ਪੰਜਾਬ ਵਿੱਚ ਲਿਆਂਉਣ ਦੀ ਕੋਸ਼ਿਸ਼ ਨਾ ਕਰਨ।”
ਪ੍ਰੈੱਸ ਕਾਨਫਰੰਸ ਦੌਰਾਨ ਆਪ ਆਗੂ ਪੰਨੂ ਨੇ ਵੀ ਕਿਹਾ ਕਿ BJP ਨੂੰ ਇਹ ਵਹਿਮ ਨਹੀਂ ਪਾਲਣਾ ਚਾਹੀਦਾ ਕਿ ਉਹ AAP ਦੇ ਆਗੂਆਂ ਨੂੰ ਖਰੀਦ ਸਕਦੀ ਹੈ।ਇਸ ਮਾਮਲੇ ‘ਤੇ ਬੀਜੇਪੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
मेष: दिन शुभ रहेगा...