Punjab ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ Tarn Taran ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਕੇਸ ਵਿੱਚ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਆਰਥਿਕ ਮਦਦ ਦੇਣ ਵਾਲੇ ਇੱਕ ਅਹਿਮ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰੀ
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਬੀਰ ਸਿੰਘ ਵਜੋਂ ਹੋਈ ਹੈ। ਉਹ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਅਤੇ ਦੁਬਈ ਜਾਣ ਲਈ ਤਿਆਰ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਉਸ ਨੂੰ Amritsar ਹਵਾਈ ਅੱਡੇ ਤੋਂ ਫਲਾਈਟ ਰੁਕਵਾ ਕੇ ਕਾਬੂ ਕੀਤਾ।
READ ALSO ; 3 ਕਰੋੜ ਦੀ ਲਾਟਰੀ ਜਿੱਤ ਕੇ ਚਮਕੀ ਕਿਸਮਤ: ਮੋਗਾ ਦੇ ਮਹਿੰਦਰ ਸਿੰਘ ਬਣੇ ਕਰੋੜਪਤੀ
ਵਿਦੇਸ਼ੀ ਗੈਂਗਸਟਰ ਨਾਲ ਸੰਬੰਧ
ਐਸਐਸਪੀ ਤਰਨਤਾਰਨ ਮੁਤਾਬਕ, ਸੁਖਬੀਰ ਸਿੰਘ ਦੇ ਤਾਰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਸੱਤਾ ਨੌਸ਼ਹਿਰਾ ਨਾਲ ਜੁੜੇ ਹੋਏ ਸਨ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁਖਬੀਰ ਸਿੰਘ ਵੱਲੋਂ ਲਗਭਗ 2 ਲੱਖ ਰੁਪਏ ਦੀ ਰਕਮ ਦਾ ਲੈਣ-ਦੇਣ ਕੀਤਾ ਗਿਆ ਸੀ। ਬਾਕੀ ਲੈਣ-ਦੇਣ ਸਬੰਧੀ ਜਾਂਚ ਜਾਰੀ ਹੈ।
ਹੁਣ ਤੱਕ 7 ਮੁਲਜ਼ਮ ਗ੍ਰਿਫ਼ਤਾਰ
ਪੁਲਿਸ ਨੇ ਦੱਸਿਆ ਕਿ ਇਸ ਕਤਲ ਕੇਸ ਵਿੱਚ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 4 ਪਿਸਟਲ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਦੋ ਲੋੜੀਂਦੇ ਮੁਲਜ਼ਮਾਂ ਦੇ ਸਕੈਚ ਜਾਰੀ
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਹੋਰ ਲੋੜੀਂਦੇ ਮੁਲਜ਼ਮਾਂ ਦੇ ਸਕੈਚ ਵੀ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਵਰਪਾਲ, ਥਾਣਾ Amritsar ਅਤੇ ਗੁਰਦੇਵ ਸਿੰਘ ਵਾਸੀ Khadoor Sahib ਵਜੋਂ ਹੋਈ ਹੈ। ਪੁਲਿਸ ਨੇ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦਾ ਨਾਮ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
Navjot Kaur Sidhu ਦਾ ਬਿਆਨ: “ਸਿਆਸੀ ਇਸ਼ਾਰਿਆਂ ‘ਤੇ ਕੰਮ ਕਰਨ ਵਾਲੇ ਅਧਿਕਾਰੀ ਮੁਆਫ਼ ਨਹੀਂ ਕੀਤੇ ਜਾਣਗੇ”
मेष: दिन शुभ रहेगा...