Last Updated: November 12, 2026

Dainik Savera Times Logo

AAP Candidate List: ਪੰਜਾਬ ‘ਚ ‘ਆਪ’ ਦੀ ਦੂਜੀ ਉਮੀਦਵਾਰ ਸੂਚੀ ਅੱਜ ਹੋ ਸਕਦੀ ਹੈ ਜਾਰੀ, ਕਈ ਮੰਤਰੀਆਂ ਨੂੰ ਮਿਲ ਸਕਦੀ ਹੈ ਚੋਣ ਟਿਕਟ

12 November 2026 ਅੱਪਡੇਟ ਕੀਤਾ ਗਿਆ

AAP Candidate List: ਪੰਜਾਬ ‘ਚ ‘ਆਪ’ ਦੀ ਦੂਜੀ ਉਮੀਦਵਾਰ ਸੂਚੀ ਅੱਜ ਹੋ ਸਕਦੀ ਹੈ ਜਾਰੀ, ਕਈ ਮੰਤਰੀਆਂ ਨੂੰ ਮਿਲ ਸਕਦੀ ਹੈ ਚੋਣ ਟਿਕਟ

AAP Candidate List: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਜਾ ਰਹੀ ਹੈ। ਨਵੀਂ ਦਿੱਲੀ ਵਿੱਚ ਸ਼ਾਮ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਬੈਠਕ ਹੋਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

ਸੂਤਰਾਂ ਅਨੁਸਾਰ, ਦੂਜੀ ਸੂਚੀ ਵਿੱਚ ਕਰੀਬ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਪੰਜਾਬ ਸਰਕਾਰ ਦੇ ਸਾਰੇ ਮੌਜੂਦਾ ਮੰਤਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਚਰਚਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ 31 ਅਕਤੂਬਰ ਨੂੰ ਪਹਿਲੀ ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਹਾਲਾਂਕਿ, ਉਸ ਸੂਚੀ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਂ ਸ਼ਾਮਲ ਨਹੀਂ ਸਨ।

ਪਹਿਲੀ ਉਮੀਦਵਾਰ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਨੂੰ ਸਿਆਸੀ ਝਟਕਾ ਵੀ ਲੱਗਿਆ ਸੀ। ‘ਆਪ’ ਦੇ ਤਿੰਨ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਘਟਨਾਕ੍ਰਮ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਸੀ।

ਪਹਿਲੀ ਸੂਚੀ ਵਿੱਚ ਮਾਝਾ ਅਤੇ ਦੋਆਬਾ ਖੇਤਰ ਦੀਆਂ ਕਈ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲਾ ਤੋਂ ਕੁਲਦੀਪ ਧਾਲੀਵਾਲ, ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਖੇਮਕਰਨ ਤੋਂ ਸਰਵਣ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ ਅਤੇ ਕਰਤਾਰਪੁਰ ਤੋਂ ਬਲਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਸੀ। ਇਸ ਤੋਂ ਇਲਾਵਾ ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਇਸ਼ਾਂਕ ਕੁਮਾਰ ਅਤੇ ਗੜ੍ਹਸ਼ੰਕਰ ਤੋਂ ਜੈ ਕਿਸ਼ਨ ਸਿੰਘ ਰੋੜੀ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਇਸੇ ਸੂਚੀ ਵਿੱਚ ਬਲਾਚੌਰ ਤੋਂ ਸੰਤੋਸ਼ ਕਟਾਰੀਆ, ਰੂਪਨਗਰ ਤੋਂ ਦਿਨੇਸ਼ ਚੱਢਾ, ਮੋਹਾਲੀ ਤੋਂ ਕੁਲਵੰਤ ਸਿੰਘ, ਫਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਅਤੇ ਲੁਧਿਆਣਾ ਦੀਆਂ ਵੱਖ-ਵੱਖ ਸੀਟਾਂ ਤੋਂ ਕਈ ਉਮੀਦਵਾਰਾਂ ਦੇ ਨਾਂ ਐਲਾਨੇ ਗਏ ਸਨ। ਲੁਧਿਆਣਾ ਈਸਟ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸੰਧੂ, ਲੁਧਿਆਣਾ ਸੈਂਟਰਲ ਤੋਂ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਵੈਸਟ ਤੋਂ ਸੰਜੀਵ ਅਰੋੜਾ ਅਤੇ ਲੁਧਿਆਣਾ ਨਾਰਥ ਤੋਂ ਮਦਨ ਲਾਲ ਬੱਗਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ।

ਮਾਲਵਾ ਖੇਤਰ ਦੀਆਂ ਸੀਟਾਂ ਲਈ ਵੀ ਪਾਰਟੀ ਨੇ ਕਈ ਨਾਵਾਂ ਦਾ ਐਲਾਨ ਕੀਤਾ ਸੀ। ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਦਵਿੰਦਰਜੀਤ ਸਿੰਘ ਲਾਡੀ, ਜਲਾਲਾਬਾਦ ਤੋਂ ਜਗਦੀਪ ਗੋਲਡੀ ਕੰਬੋਜ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ ਨੂੰ ਟਿਕਟ ਦਿੱਤੀ ਗਈ ਸੀ। ਇਸ ਤੋਂ ਇਲਾਵਾ ਜੈਤੋ ਤੋਂ ਅਮੋਲਕ ਸਿੰਘ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ, ਭਦੌੜ ਤੋਂ ਲਾਭ ਸਿੰਘ ਉਗੋਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.