ਪੰਜਾਬ ਡੈਸਕ: ਆਮ ਆਦਮੀ ਪਾਰਟੀ (AAP) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪਨੂੰ ਨੇ ਪੰਜਾਬੀ ਫਿਲਮ ‘ਸਤਲੁਜ’ ਨੂੰ ਰੋਕੇ ਜਾਣ ਦੇ ਮਾਮਲੇ ‘ਤੇ ਕਾਂਗਰਸ ਅਤੇ ਭਾਜਪਾ ‘ਤੇ ਸਿਆਸੀ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਫਿਲਮ ਨੂੰ ਹਟਾਉਣ ਪਿੱਛੇ ਦੋਵੇਂ ਪਾਰਟੀਆਂ ਦੀ ਭੂਮਿਕਾ ਹੈ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਲਗਾਏ ਦੋਸ਼
ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਤੇਜ ਪਨੂੰ ਨੇ ਕਿਹਾ ਕਿ ਫਿਲਮ ਵਿੱਚ ਦਰਸਾਏ ਗਏ ਮੁੱਦਿਆਂ ਕਾਰਨ ਕਾਂਗਰਸ ਨੂੰ ਸਿਆਸੀ ਨੁਕਸਾਨ ਦਾ ਡਰ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਦੇ ਸਮੇਂ ਹੋਈਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਤਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਫਿਲਮ ਨੂੰ ਰੋਕ ਦਿੱਤਾ।
ਉਨ੍ਹਾਂ ਦਾਅਵਾ ਕੀਤਾ ਕਿ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਉਣ ਦੇ ਪਿੱਛੇ ਕਾਂਗਰਸ ਅਤੇ ਭਾਜਪਾ ਦੋਵੇਂ ਜ਼ਿੰਮੇਵਾਰ ਹਨ।
Breaking: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 61 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
ਭਾਈ ਜਸਵੰਤ ਸਿੰਘ ਖਾਲੜਾ ਦੇ ਮੁੱਦੇ ‘ਤੇ ਬਿਆਨ
ਬਲਤੇਜ ਪਨੂੰ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਕਈ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਕਿਹਾ ਕਿ 1996 ਵਿੱਚ ਬੀਬੀ ਖਾਲੜਾ ਨੇ ਅਕਾਲੀ ਦਲ ਦੀ ਮਦਦ ਕੀਤੀ ਸੀ, ਇਸ ਉਮੀਦ ਨਾਲ ਕਿ ਸਰਕਾਰ ਬਣਨ ਤੋਂ ਬਾਅਦ ਖਾਲੜਾ ਸਾਹਿਬ ਬਾਰੇ ਪਤਾ ਲਗਾਉਣ ਲਈ ਯਤਨ ਕੀਤੇ ਜਾਣਗੇ, ਪਰ ਬਾਅਦ ਵਿੱਚ ਕੋਈ ਠੋਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਜੇਕਰ ਖਾਲੜਾ ਸਾਹਿਬ ਅਕਾਲੀ ਦਲ ਨਾਲ ਜੁੜੇ ਹੋਏ ਸਨ ਤਾਂ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ ਗਈ।
ਕੇਂਦਰ ਨੂੰ ਭੇਜੀ ਚਿੱਠੀ ਜਨਤਕ ਕਰਨ ਦੀ ਮੰਗ
ਪਨੂੰ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਫਿਲਮ ਹਟਾਉਣ ਲਈ ਕੋਈ ਪੱਤਰ ਭੇਜਿਆ ਸੀ ਤਾਂ ਉਹ ਪੱਤਰ ਜਨਤਕ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਰਵਨੀਤ ਸਿੰਘ ਬਿੱਟੂ ਨੂੰ ਵੀ ਕਿਹਾ ਕਿ ਇਤਿਹਾਸ ਨੂੰ ਬਦਲਿਆ ਨਹੀਂ ਜਾ ਸਕਦਾ ਅਤੇ ਸੱਚ ਸਾਹਮਣੇ ਆ ਕੇ ਰਹਿੰਦਾ ਹੈ।

aap-targets-congress-bjp-over-satluj