skip to content

Last Updated: August 19, 2026

Dainik Savera Times Logo

Abdulapur News: Villagers trapped in the floods narrated their ordeal, taking the help of boats.

12 months ਪਹਿਲਾ

Abdulapur News: Villagers trapped in the floods narrated their ordeal, taking the help of boats.

Abdulapur Flood News : ਹੜ੍ਹ ਤੋਂ ਬਾਅਦ ਪਿੰਡ ਅਬਦੁੱਲਾਪੁਰ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਪਿੰਡ ਵਾਸੀਆਂ ਨੇ ਆਪਣੀਆਂ ਦਰਦਨਾਕ ਕਹਾਣੀਆਂ ਬਿਆਨ ਕੀਤੀਆਂ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਪਿਛਲੇ ਲਗਭਗ 15 ਦਿਨਾਂ ਤੋਂ ਪਿੰਡ ਵਿੱਚ ਹੀ ਫਸੇ ਹੋਏ ਹਨ। ਖਾਣ-ਪੀਣ ਦੀਆਂ ਚੀਜ਼ਾਂ ਅਤੇ ਸਾਫ਼ ਪਾਣੀ ਦੀ ਕਮੀ ਤੇਜ਼ੀ ਨਾਲ ਵੱਧ ਰਹੀ ਹੈ। ਬੱਚੇ ਸਕੂਲ ਨਹੀਂ ਜਾ ਸਕਦੇ, ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਪੂਰੀ ਤਰ੍ਹਾਂ ਰੁਕ ਗਈ ਹੈ।

ਪਾਣੀ ਹਾਲੇ ਵੀ ਘੱਟਣ ਦਾ ਨਾਮ ਨਹੀਂ ਲੈ ਰਿਹਾ। ਰਾਸ਼ਨ ਅਤੇ ਪਾਣੀ ਲੈਣ ਲਈ ਪਿੰਡ ਵਾਸੀਆਂ ਨੂੰ ਲਗਭਗ 2 ਕਿਲੋਮੀਟਰ ਪਾਣੀ ਵਿੱਚੋਂ ਲੰਘਣਾ ਪੈ ਰਿਹਾ ਹੈ। ਪਿੰਡ ਦੇ ਚਾਰੇ ਪਾਸੇ ਸਿਰਫ਼ ਪਾਣੀ ਹੀ ਪਾਣੀ ਹੈ।

ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਅਜੇ ਤੱਕ ਕਿਸੇ ਵੀ ਸਰਕਾਰ ਨੇ ਪਿੰਡ ਲਈ ਸੜਕ ਨਹੀਂ ਬਣਾਈ। ਉਹਨਾਂ ਦਾ ਕਹਿਣਾ ਹੈ ਕਿ ਜੇ 3 ਕਿਲੋਮੀਟਰ ਲੰਬਾ ਬੰਨ੍ਹ ਤਿਆਰ ਕਰ ਦਿੱਤਾ ਜਾਵੇ ਤਾਂ ਅਬਦੁੱਲਾਪੁਰ ਦੇ ਨਾਲ ਨਾਲ ਹੋਰ ਨੇੜਲੇ ਪਿੰਡ ਵੀ ਹੜ੍ਹ ਤੋਂ ਬਚ ਸਕਦੇ ਹਨ।

ਇਸ ਤੋਂ ਇਲਾਵਾ, ਪਿੰਡ ਵਾਸੀਆਂ ਨੇ ਸ਼ਿਕਾਇਤ ਕੀਤੀ ਕਿ ਅਜੇ ਤੱਕ ਕੋਈ ਪ੍ਰਸ਼ਾਸਨਿਕ ਅਧਿਕਾਰੀ ਹਾਲਾਤ ਜਾਣਨ ਲਈ ਨਹੀਂ ਆਇਆ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਖੇਤਾਂ ਵਿੱਚ ਖੜ੍ਹੀਆਂ ਸਾਰੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.