Last Updated: November 25, 2026

Dainik Savera Times Logo

BREAKING: “ਭੁੱਖ ਹੜਤਾਲ ‘ਤੇ ਬੈਠੇ ਅਭਿਜੀਤ ਦੀਪਕੇ, ਕਿਹਾ ਵਿਰੋਧ ਹੁਣ ਹੋਰ ਤੇਜ਼ ਹੋਵੇਗਾ ,ਖ਼ਤਮ ਨਹੀਂ”

18 July 2026 ਅੱਪਡੇਟ ਕੀਤਾ ਗਿਆ

BREAKING: “ਭੁੱਖ ਹੜਤਾਲ ‘ਤੇ ਬੈਠੇ ਅਭਿਜੀਤ ਦੀਪਕੇ, ਕਿਹਾ ਵਿਰੋਧ ਹੁਣ ਹੋਰ ਤੇਜ਼ ਹੋਵੇਗਾ ,ਖ਼ਤਮ ਨਹੀਂ”

ਨੈਸ਼ਨਲ ਨਿਊਜ਼ : ਜੰਤਰ-ਮੰਤਰ ‘ਤੇ ਚੱਲ ਰਹੇ ਅੰਦੋਲਨ ਨੇ ਨਵਾਂ ਮੋੜ ਲੈ ਲਿਆ ਹੈ। ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸਿਹਤ ਖ਼ਰਾਬ ਹੋਣ ਕਾਰਨ ਦਿੱਲੀ ਪੁਲਿਸ ਵੱਲੋਂ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਨੇਤਾ ਅਭਿਜੀਤ ਦੀਪਕੇ ਨੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ।

ਅਭਿਜੀਤ ਦੀਪਕੇ ਨੇ ਕਿਹਾ ਕਿ ਸੋਨਮ ਵਾਂਗਚੁਕ ਨੂੰ ਹਟਾਉਣ ਨਾਲ ਅੰਦੋਲਨ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਵੱਲ ਮਾਰਚ ਕੱਢਿਆ ਜਾਵੇਗਾ ਅਤੇ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨਾਲ ਧੱਕਾ-ਮੁੱਕੀ ਕੀਤੀ, ਉਨ੍ਹਾਂ ਨੂੰ ਘਸੀਟਿਆ ਅਤੇ ਜੰਤਰ-ਮੰਤਰ ਜਾਣ ਤੋਂ ਰੋਕਿਆ। ਦੀਪਕੇ ਨੇ ਦਾਅਵਾ ਕੀਤਾ ਕਿ ਕੁਝ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਵੀ ਪ੍ਰਦਰਸ਼ਨ ਸਥਾਨ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

“ਸੋਨਮ ਵਾਂਗਚੁਕ ਮਾਮਲਾ: ਪਤਨੀ ਨੇ ਕਿਹਾ‘‘ਕੱਲ੍ਹ ਤੱਕ ਬਿਲਕੁਲ ਠੀਕ ਸਨ ,ਮੇਰੀ ਇਜਾਜ਼ਤ ਤੋਂ ਬਿਨਾਂ ਇਲਾਜ ਨਹੀਂ ਹੋਣਾ ਚਾਹੀਦਾ’”

ਦੂਜੇ ਪਾਸੇ, ਨਵੀਂ ਦਿੱਲੀ ਦੇ ਡੀਸੀਪੀ ਸਚਿਨ ਸ਼ਰਮਾ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸੋਨਮ ਵਾਂਗਚੁਕ ਨੂੰ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ ਮਾਹਰ ਡਾਕਟਰਾਂ ਦੀ ਸਲਾਹ ਅਨੁਸਾਰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਂਗਚੁਕ ਇਸ ਸਮੇਂ ਡਾਕਟਰੀ ਨਿਗਰਾਨੀ ਹੇਠ ਹਨ ਅਤੇ ਲੋਕਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਤਿਰੂਪਤੀ ‘ਚ VIP ਦਰਸ਼ਨ ਲਈ ਦਾਨੀਆਂ ਦੀ ਭੀੜ, ਇੱਕ ਦਿਨ ‘ਚ ਆਏ ₹97 ਕਰੋੜ; ਨਵੀਂ ਨੀਤੀ ਤੋਂ ਪਹਿਲਾਂ ਬਣਿਆ ਰਿਕਾਰਡ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.