ਨੈਸ਼ਨਲ ਡੈਸਕ (ਦੈਨਿਕ ਸਵੇਰਾ): ਕੋਟਕਪੂਰਾ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ ਨੇੜੇ ਰੇਲਵੇ ਫਾਟਕ ਕੋਲ ਬਣ ਰਹੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਸੁਗਮ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚਣਗੇ।
ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਮਨਾਈ ਰੰਗਾਂ ਭਰੀ ਹੋਲੀ
ਸਪੀਕਰ ਸੰਧਵਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕਰ ਰਹੀ ਹੈ, ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਬਿਹਤਰ ਤਰੀਕੇ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਮੌਕੇ ਤਿਆਰ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਪਾਰਦਰਸ਼ਤਾ, ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ।
ਪਠਾਨਕੋਟ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਵੱਡਾ ਮੁਹਿੰਮ—ਲੋਕਾਂ ਨੂੰ ਕੈਂਪਾਂ ’ਚ ਰਜਿਸਟ੍ਰੇਸ਼ਨ ਦੀ ਅਪੀਲ
ਇਸ ਸਮਾਗਮ ਦੌਰਾਨ ਗੁਰਮੀਤ ਸਿੰਘ ਆਰੇਵਾਲਾ, ਅਮਨਦੀਪ ਸਿੰਘ ਸੰਧੂ, ਗੈਰੀ ਵੜਿੰਗ, ਪ੍ਰੀਤ ਸ਼ਰਮਾ (ਕਾਕੂ ਐਮ.ਸੀ.), ਨਰੇਸ਼ ਕੁਮਾਰ, ਜੋਗਿੰਦਰ ਕੁਮਾਰ ਅਤੇ ਕੋਟਕਪੂਰਾ ਦੇ ਕਈ ਨਿਵਾਸੀ ਹਾਜ਼ਰ ਸਨ।
