Last Updated: November 25, 2026

Dainik Savera Times Logo

ਗੁਜਰਾਤ ਦਾ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਵੈਨ ਟਰੱਕ ਨਾਲ ਟਕਰਾਈ, 7 ਦੀ ਜਾਨ ਗਈ

21 February 2026 ਅੱਪਡੇਟ ਕੀਤਾ ਗਿਆ

ਗੁਜਰਾਤ ਦਾ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਵੈਨ ਟਰੱਕ ਨਾਲ ਟਕਰਾਈ, 7 ਦੀ ਜਾਨ ਗਈ

ਨੈਸ਼ਨਲ ਡੈਸਕ: ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਕੁੰਭਘਾਟ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਨਾਲ ਦੌੜ ਰਹੀ ਵੈਨ ਇੱਕ ਟਰੱਕ ਨਾਲ ਜਾ ਟਕਰਾਈ। ਇਸ ਟੱਕਰ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ।

PUNJAB: 8ਵੀਂ ਦੀ PSEB ਪ੍ਰੀਖਿਆ ‘ਚ ਵੱਡੀ ਲਾਪਰਵਾਹੀ! ਪੰਜਾਬੀ ਵਾਲੇ ਪੇਪਰ ਦੇ 6 ਸਵਾਲ ਗਾਇਬ

ਪੁਲਿਸ ਦੇ ਮੁਤਾਬਕ, ਹਾਦਸਾ ਸ਼ੁੱਕਰਵਾਰ ਦੁਪਹਿਰ ਕਪਰਾਡਾ–ਨਾਨਾਪੋਂਡਾ ਘਾਟ ਰੋਡ ‘ਤੇ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਵੈਨ ਤਿੱਖੇ ਮੋੜ ਦੇ ਨੇੜੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਵੈਨ ਪੂਰੀ ਤਰ੍ਹਾਂ ਮਲਬੇ ਵਿੱਚ ਤਬਦੀਲ ਹੋ ਗਈ। ਮ੍ਰਿਤਕ ਸਾਰੇ ਇੱਕੋ ਪਰਿਵਾਰ ਨਾਲ ਸੰਬੰਧਿਤ ਸਨ ਅਤੇ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।

ਕੈਨੇਡਾ ਤੋਂ ਵੱਡੀ ਖ਼ਬਰ: 296 ਗੈਂਗਸਟਰਾਂ ਦੀ ਲਿਸਟ, ਗੋਲਡੀ ਬਰਾੜ ਵੀ ਨਿਸ਼ਾਨੇ ‘ਤੇ ਡਿਪੋਰਟੇਸ਼ਨ ਦੀ ਤਿਆਰੀ..

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਹਾਦਸੇ ਤੋਂ ਬਾਅਦ ਵੈਨ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਹੋਰ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਹ ਵੀ ਜ਼ਿੰਦਗੀ ਦੀ ਜੰਗ ਹਾਰ ਗਏ। ਇਸ ਤਰ੍ਹਾਂ ਮਰਨ ਵਾਲਿਆਂ ਦੀ ਕੁੱਲ ਗਿਣਤੀ ਸੱਤ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਸਾਰੇ ਮ੍ਰਿਤਕ ਕਪਰਾਡਾ ਤਾਲੁਕਾ ਦੇ ਅੰਬਾ ਜੰਗਲ ਪਿੰਡ ਦੇ ਰਹਿਣ ਵਾਲੇ ਸਨ। ਹਾਦਸੇ ਵਿੱਚ ਟਰੱਕ ਦਾ ਡਰਾਈਵਰ ਅਤੇ ਕਲੀਨਰ ਵੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਜਾਰੀ ਹੈ।

 

According to initial reports

According to initial reports

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.