Site icon Dainik Savera Punjab

ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ!

ਕਸੂਰ, ਪਾਕਿਸਤਾਨ: ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੱਸੇ ਜਾ ਰਹੇ 28 ਸਾਲਾ ਸ਼ੇਖ ਮੁਜਾਹਿਦ ਦੀ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲਾਹੌਰ ਤੋਂ 60 ਕਿਲੋਮੀਟਰ ਦੂਰ ਕੋਟ ਰਾਧਾ ਕਿਸ਼ਨ, ਜ਼ਿਲ੍ਹਾ ਕਸੂਰ ਵਿੱਚ ਵਾਪਰੀ। ਸੀਨੀਅਰ ਪੁਲਿਸ ਅਧਿਕਾਰੀ ਈਸਾ ਖਾਨ ਦੇ ਅਨੁਸਾਰ, ਮੁਜਾਹਿਦ ਦੀ ਮੌਤ ਰੇਹਾਨ ਅਤੇ ਫੈਜ਼ਾਨ ਸਮੂਹਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਹੋਈ, ਜਦੋਂ ਉਹ ਹੋਰਨਾਂ ਦੇ ਨਾਲ ਮੌਕੇ ‘ਤੇ ਮੌਜੂਦ ਸੀ। ਕਈ ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਡਾਇਬਟੀਜ਼ ਦੇ ਮਰੀਜ਼ਾਂ ਲਈ ਵਰਦਾਨ ਹੁੰਦੀ ਨਾਸ਼ਪਾਤੀ, ਦਿਲ ਰਹਿੰਦਾ ਤੰਦਰੁਸਤ

ਹਾਲਾਂਕਿ ਪੰਜਾਬ ਪੁਲਿਸ ਨੇ ਮੁਜਾਹਿਦ ਦੇ ਲਸ਼ਕਰ-ਏ-ਤੋਇਬਾ ਨਾਲ ਸਿੱਧੇ ਸਬੰਧ ਦੀ ਪੁਸ਼ਟੀ ਨਹੀਂ ਕੀਤੀ, ਪਰ ਸਥਾਨਕ ਰਿਪੋਰਟਾਂ ਮੁਤਾਬਕ ਉਹ ਹਾਫਿਜ਼ ਸਈਦ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ 20 ਤੋਂ ਵੱਧ ਸ਼ੱਕੀਆਂ ਵਿਰੁੱਧ ਕਤਲ ਅਤੇ ਹਮਲੇ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰ ਲਿਆ ਹੈ।

ਪੰਜਾਬ ਦੇ ਟਰਾਂਸਪੋਰਟ ਸਿਸਟਮ ਵਿੱਚ ਵੱਡਾ ਬਦਲਾਅ: ਹੁਣ ਸਾਰੇ ਚਲਾਨ ਪੂਰੀ ਤਰ੍ਹਾਂ ਔਨਲਾਈਨ ਹੋਣਗੇ

ਇਹ ਘਟਨਾ ਪਾਕਿਸਤਾਨ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਅੰਦਰੂਨੀ ਗਰੁੱਪ ਟਕਰਾਅ ਦੀ ਗੰਭੀਰਤਾ ਨੂੰ ਉਜਾਗਰ ਕਰਦੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Exit mobile version