ਕੇਰਲ ਦੇ ਕੰਨੂਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਾਊਦੀ ਅਰਬ ਦੇ ਜੇਦਾਹ ਲਈ ਰਵਾਨਾ ਹੋਈ ਏਅਰ ਇੰਡੀਆ ਐਕਸਪ੍ਰੈਸ ਦੀ ਇੱਕ ਉਡਾਣ ਵਿੱਚ ਹਵਾ ਵਿੱਚ ਤਕਨੀਕੀ ਖ਼ਰਾਬੀ ਆਉਣ ਕਾਰਨ ਐਮਰਜੈਂਸੀ ਸਥਿਤੀ ਪੈਦਾ ਹੋ ਗਈ। ਜਾਣਕਾਰੀ ਅਨੁਸਾਰ ਉਡਾਣ ਭਰਨ ਤੋਂ ਲਗਭਗ ਦੋ ਘੰਟਿਆਂ ਬਾਅਦ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਨੁਕਸ ਦਾ ਸੰਕੇਤ ਮਿਲਿਆ, ਜਿਸ ਤੋਂ ਬਾਅਦ ਪਾਇਲਟਾਂ ਨੇ ਤੁਰੰਤ ਸੁਰੱਖਿਆ ਪ੍ਰੋਟੋਕੋਲ ਅਪਣਾਉਂਦੇ ਹੋਏ ਜਹਾਜ਼ ਨੂੰ ਵਾਪਸ ਕੰਨੂਰ ਹਵਾਈ ਅੱਡੇ ਵੱਲ ਮੋੜ ਦਿੱਤਾ।
ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਕਰਨ ਤੋਂ ਬਾਅਦ ਹਵਾਈ ਅੱਡੇ ‘ਤੇ ਐਮਰਜੈਂਸੀ ਪ੍ਰਬੰਧ ਕੀਤੇ ਗਏ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ ਨੂੰ ਰਨਵੇਅ ਨੇੜੇ ਤਾਇਨਾਤ ਕੀਤਾ ਗਿਆ ਤਾਂ ਜੋ ਕਿਸੇ ਵੀ ਅਣਚਾਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਬਿਨਾਂ ਡਾਕਟਰੀ ਪਰਚੀ ਨਹੀਂ ਮਿਲਣਗੇ ਖੰਘ ਦੇ ਸਿਰਪ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
ਪਾਇਲਟਾਂ ਦੀ ਸੂਝਬੂਝ ਅਤੇ ਤਜਰਬੇ ਸਦਕਾ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਉਡਾਣ ਵਿੱਚ ਸਵਾਰ 180 ਤੋਂ ਵੱਧ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ। ਲੈਂਡਿੰਗ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਏਅਰਲਾਈਨ ਅਤੇ ਹਵਾਈ ਅੱਡਾ ਅਧਿਕਾਰੀਆਂ ਵੱਲੋਂ ਜਹਾਜ਼ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਯਾਤਰੀਆਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
CM Mann ਦਾ ਵੱਡਾ ਬਿਆਨ: ਆਪਣੇ ਖ਼ਿਲਾਫ਼ ਜਾਰੀ “ਹੁਕਮਨਾਮੇ” ‘ਤੇ ਕੀਤੀ ਸਪਸ਼ਟ ਗੱਲ
मेष: दिन शुभ रहेगा...