Last Updated: October 10, 2026

Dainik Savera Times Logo

ਅੱਜ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ (27-11-2025) ਅੰਮ੍ਰਿਤਸਰ

11 months ਪਹਿਲਾ

ਅੱਜ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ (27-11-2025) ਅੰਮ੍ਰਿਤਸਰ

ਬਿਲਾਵਲੁ ਮਹਲਾ ੧ ਛੰਤ ਦਖਣੀ
ੴ ਸਤਿਗੁਰ ਪ੍ਰਸਾਦਿ ॥
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੁਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ ੧ ਛੰਤ ਦਖਣੀ
ੴ ਸਤਿਗੁਰ ਪ੍ਰਸਾਦਿ ॥
ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ । ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਜ਼ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਪਿਆਰ ਕਰ ਸਕਾਂ । ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ । ਹੇ ਨਾਨਕ! ਪਵਿਤ੍ਰ ਤੇ ਸੋਹ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣ ਲੈਂਦੀ ਹੈ ।੧। ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਣ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿ ਹੋਰ ਥਾਂ ਨਾਹ ਭਟਕਦੀ ਫਿਰੀਂ । ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ I C ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰ ਚਾਹੀਦਾ ਹੈ । ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ । ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ । ਹੇ ਨਾਨਕ ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ।੨। (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ

harmandir sahib

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.