Last Updated: October 10, 2026

Dainik Savera Times Logo

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਪਾਕਿਸਤਾਨ ਯਾਤਰਾ: ਕਰਤਾਰਪੁਰ ਲਾਂਘੇ ਦੀ ਮੁੜ ਖੋਲ੍ਹਣ ਦੀ ਅਪੀਲ!

11 months ਪਹਿਲਾ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਪਾਕਿਸਤਾਨ ਯਾਤਰਾ: ਕਰਤਾਰਪੁਰ ਲਾਂਘੇ ਦੀ ਮੁੜ ਖੋਲ੍ਹਣ ਦੀ ਅਪੀਲ!

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਜਥੇ ਦੇ ਨਾਲ ਪਾਕਿਸਤਾਨ ਪਹੁੰਚੇ ਜਿੱਥੇ ਲੰਘੇ ਦਿਨ ਸੰਧਿਆ ਵੇਲੇ ਉਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦਾ ਸਵਾਗਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਥਾਨਕ ਸਿੱਖ ਭਾਈਚਾਰੇ ਅਤੇ ਸੇਵਾਦਾਰਾਂ ਵੱਲੋਂ ਫੁੱਲਾਂ ਦੇ ਗੁਲਦਸਤਿਆਂ ਨਾਲ ਕੀਤਾ ਗਿਆ।

ਅੱਜ ਦਾ ਹੁਕਮਨਾਮਾ, ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (-11-2025)

ਨਤਮਸਤਕ ਹੋਣ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਤਾਰਪੁਰ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਪਾਕਿਸਤਾਨ ਵਿਚਕਾਰ ਅਮਨ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਹੜ੍ਹਾਂ ਦੌਰਾਨ ਗੁਰਦੁਆਰੇ ਵਿੱਚ ਆਏ ਪਾਣੀ ਬਾਰੇ ਜਾਣਕਾਰੀ ਲਈ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਔਕਾਫ਼ ਬੋਰਡ ਅਤੇ ਲਹਿੰਦੇ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਪਾਣੀ ਕੱਢ ਕੇ ਗੁਰਦੁਆਰਾ ਖੋਲ੍ਹਣ ’ਤੇ ਸੰਤੋਸ਼ ਪ੍ਰਗਟਾਇਆ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਵੱਧ ਤੋਂ ਵੱਧ ਕਰਤਾਰਪੁਰ ਸਾਹਿਬ ਆ ਕੇ ਨਤਮਸਤਕ ਹੋਣ ਦੀ ਅਪੀਲ ਕੀਤੀ।

ਦੇਵੀ ਲਕਸ਼ਮੀ ਜੀ ਦੀ ਕ੍ਰਿਪਾ ਪ੍ਰਾਪਤੀ ਦੇ ਆਸਾਨ ਤਰੀਕੇ: ਦੂਰ ਹੋਵੇਗੀ ਆਰਥਿਕ ਤੰਗੀ, ਆਵੇਗੀ ਸੁੱਖ ਸਮ੍ਰਿਧੀ

ਗਿਆਨੀ ਗੜਗੱਜ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੁਣ ਸਥਿਤੀ ਸੁਖਾਵੀਂ ਹੈ ਇਸ ਲਈ ਸਿੱਖ ਭਾਵਨਾਵਾਂ ਦਾ ਆਦਰ ਕਰਦਿਆਂ ਲਾਂਘਾ ਜਲਦ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਗੁਰੂ ਘਰ ਵਿੱਚ ਸ਼ਰਧਾ ਭੇਟ ਕਰ ਸਕਣ। ਗਿਆਨੀ ਗੋਬਿੰਦ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਜਸਕਰਨ ਸਿੰਘ ਲੇਖਕ ਅਤੇ ਮੀਡੀਆ ਸਲਾਹਕਾਰ ਵੀ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.