ਅੰਮ੍ਰਿਤਸਰ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ ਮਨਾਏ ਜਾਣ ਵਾਲੇ ‘ਵੀਰ ਬਾਲ ਦਿਵਸ’ ਦੇ ਨਾਮ ‘ਤੇ ਗੰਭੀਰ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਇਸਨੂੰ ਅਧਿਕਾਰਤ ਤੌਰ ‘ਤੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਿੱਚ ਬਦਲਿਆ ਜਾਵੇ। ਇਸ ਮਾਮਲੇ ‘ਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਹੇਠ ਸਕੱਤਰੇਤ ਨੇ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਭੇਜਿਆ।
ਪੱਤਰ ਵਿੱਚ ਉੱਲੇਖ ਕੀਤਾ ਗਿਆ ਕਿ ਸਿੱਖ ਭਾਈਚਾਰਾ ਸਾਲ 2022 ਤੋਂ ਕੇਂਦਰ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਦੇ ਨਾਮ ‘ਤੇ ਲਗਾਤਾਰ ਇਤਰਾਜ਼ ਕਰ ਰਿਹਾ ਹੈ। ਸੰਗਤ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਮਿਲੇ ਅਨੇਕ ਪੱਤਰਾਂ ਵਿੱਚ ਮੰਗ ਕੀਤੀ ਗਈ ਹੈ ਕਿ ਸਿੱਖ ਭਾਵਨਾਵਾਂ ਅਨੁਸਾਰ ਇਸ ਦਿਨ ਦਾ ਨਾਮ ਬਦਲਿਆ ਜਾਵੇ।
READ ALSO : T-20 ਡੈਫ਼ ਕ੍ਰਿਕਟ ਸੀਰੀਜ਼ ਤਿੰਨ ਮੈਚਾਂ ਦੀ ਲਈ ਟੀਮ ਇੰਡੀਆ ਦੀ ਨਵੀਂ ਜਰਸੀ ਦਾ ਉਦਘਾਟਨ
ਇਹ ਪੱਤਰ ਲੋਕ ਸਭਾ ਅਤੇ ਰਾਜ ਸਭਾ ਦੇ ਕੁੱਲ 14 ਸਿੱਖ ਸੰਸਦ ਮੈਂਬਰਾਂ ਨੂੰ ਭੇਜਿਆ ਗਿਆ, ਜਿਸ ਵਿੱਚ ਡਾ. ਅਮਰ ਸਿੰਘ, ਗੁਰਜੀਤ ਸਿੰਘ, ਹਰਸਿਮਰਤ ਕੌਰ ਬਾਦਲ, ਮਾਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਵਿਕਰਮਜੀਤ ਸਿੰਘ, ਹਰਦੀਪ ਸਿੰਘ ਪੁਰੀ, ਹਰਭਜਨ ਸਿੰਘ ਅਤੇ ਹੋਰ ਸੰਸਦ ਮੈਂਬਰ ਸ਼ਾਮਲ ਹਨ।
ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਕੇਂਦਰ ਸਰਕਾਰ ‘ਤੇ ਦਬਾਅ ਪਾਉਣ, ਤਾਂ ਜੋ ਇਹ ਦਿਨ ਅਧਿਕਾਰਤ ਤੌਰ ‘ਤੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਇਆ ਜਾਵੇ। ਜਥੇਦਾਰ ਨੇ ਕਿਹਾ ਕਿ ਇਹ ਮੰਗ ਸਿਰਫ਼ ਨਾਮ ਬਦਲਣ ਲਈ ਨਹੀਂ, ਸਗੋਂ ਸਿੱਖ ਇਤਿਹਾਸ ਅਤੇ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਹੈ। ਸਕੱਤਰੇਤ ਨੇ ਪੱਤਰ ਸਾਰੇ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਤ ਈਮੇਲ ਪਤਿਆਂ ਰਾਹੀਂ ਭੇਜਿਆ ਹੈ।
VD : ਠੇਕੇਦਾਰ ਦੇ ਸਰਕਸ਼ਣ ‘ਚ ਹੋ ਰਹੀ ਕਪੂਰਥਲਾ ਤੋਂ ਗੁਜਰਾਤ ‘ਚ ਵੱਡੇ ਪੱਧਰ ’ਤੇ ਸ਼ਰਾਬ ਦੀ ਤਸਕਰੀ


