skip to content

Last Updated: November 25, 2026

Dainik Savera Times Logo

ਅਕਾਲ ਤਖ਼ਤ ਸਾਹਿਬ ਦੀ ਸਖ਼ਤ ਕਾਰਵਾਈ: ਗੁਰੂ ਨਾਨਕ ਦੇਵ ਜੀ ਦੇ ਅਦਬ ਵਿਰੁੱਧ ਬਿਆਨ ਮਾਮਲੇ ‘ਚ ਗੁਰਜੰਟ ਸਿੰਘ ਤਲਬ

9 February 2026 ਅੱਪਡੇਟ ਕੀਤਾ ਗਿਆ

ਅਕਾਲ ਤਖ਼ਤ ਸਾਹਿਬ ਦੀ ਸਖ਼ਤ ਕਾਰਵਾਈ: ਗੁਰੂ ਨਾਨਕ ਦੇਵ ਜੀ ਦੇ ਅਦਬ ਵਿਰੁੱਧ ਬਿਆਨ ਮਾਮਲੇ ‘ਚ ਗੁਰਜੰਟ ਸਿੰਘ ਤਲਬ

ਪੰਜਾਬ ਡੈਸਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੇ ਗਏ ਬਿਆਨਾਂ ਨੂੰ ਅਦਬ ਵਿਰੁੱਧ ਮੰਨਦੇ ਹੋਏ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ ਬਰਨਾਲਾ ਦੇ ਗੁਰਜੰਟ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਤਲਬ ਕੀਤਾ ਗਿਆ ਸੀ।

SBI ਨੇ ਬਣਾਇਆ ਨਵਾਂ ਇਤਿਹਾਸ ਦੂਜੇ ਸਭ ਤੋਂ ਵੱਡੇ ਬੈਂਕ ਦਾ ਤਾਜ ਸਿਰ ‘ਤੇ

ਨਿਰਧਾਰਤ ਸਮੇਂ ਅਨੁਸਾਰ ਅੱਜ ਗੁਰਜੰਟ ਸਿੰਘ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਪੇਸ਼ ਕੀਤਾ। ਪੇਸ਼ੀ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ ਅਤੇ ਸ਼ਾਂਤੀ ਨਾਲ ਆਪਣੀ ਹਾਜ਼ਰੀ ਪੂਰੀ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈੱਸ ਨੋਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ ਦੇ ਅਤਿ ਸਤਿਕਾਰ ਅਤੇ ਮਰਿਆਦਾ ਵਿਰੁੱਧ ਬੋਲਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ। ਗੁਰੂ ਸਾਹਿਬਾਨ ਦੇ ਸਤਿਕਾਰ ਨੂੰ ਘਟਾਉਣ ਜਾਂ ਅਦਬ ਵਿਰੁੱਧ ਬਿਆਨਬਾਜ਼ੀ ਕਰਨ ਦੀ ਕੋਈ ਵੀ ਕੋਸ਼ਿਸ਼ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚੇ ਖ਼ਾਲਸਾ ਪੰਥ ਵਲੋਂ ਕਦੇ ਵੀ ਸਹਿਨ ਨਹੀਂ ਕੀਤੀ ਜਾਵੇਗੀ। ਪ੍ਰੈੱਸ ਨੋਟ ਵਿੱਚ ਇਹ ਵੀ ਦਰਜ ਹੈ ਕਿ ਗੁਰਜੰਟ ਸਿੰਘ ਵਲੋਂ ਦਿੱਤੇ ਗਏ ਸਪੱਸ਼ਟੀਕਰਨ ਦੀ ਜਾਂਚ ਤੋਂ ਬਾਅਦ ਹੀ ਅਗਲੇ ਕਦਮ ਬਾਰੇ ਫੈਸਲਾ ਲਿਆ ਜਾਵੇਗਾ।

Alphabet ਨੇ ਤੋੜੇ ਸਾਰੇ ਰਿਕਾਰਡ AI Boom ਨਾਲ ਸਾਲਾਨਾ Revenue 400 ਬਿਲੀਅਨ ਡਾਲਰ ਤੋਂ ਪਾਰ

 

akal-takht-strict-action-gurjant

akal-takht-strict-action-gurjant

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.