
ਪੰਜਾਬ ਡੈਕਸ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਦਰਾਂ ਜਨਵਰੀ ਨੂੰ ਅਕਾਲ ਤਖ਼ਤ ਸਾਹਿਬ ਦੇ ਸਚਿਵਾਲੇ ਵਿੱਚ ਹਾਜ਼ਰ ਹੋ ਕੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਖ ਸੰਸਥਾਵਾਂ ਖ਼ਿਲਾਫ਼ ਦਿੱਤੇ ਗਏ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਇਹ ਉਨ੍ਹਾਂ ਦੇ ਅੰਦਰਲੇ ਅਹੰਕਾਰ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਸਾਫ਼ ਕੀਤਾ ਕਿ ਕਿਉਂਕਿ ਮੌਜੂਦਾ ਮੁੱਖ ਮੰਤਰੀ ਸਿੱਖ ਰਹਿਤ ਮਰਯਾਦਾ ਅਨੁਸਾਰ ਪਤਿਤ ਹਨ ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਪੇਸ਼ ਨਹੀਂ ਕੀਤਾ ਜਾ ਸਕਦਾ ਇਸ ਕਰਕੇ ਉਨ੍ਹਾਂ ਨੂੰ ਸਚਿਵਾਲੇ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਸਿੱਖ ਧਰਮ ਵਿੱਚ “ਪਤਿਤ” ਉਸ ਵਿਅਕਤੀ ਨੂੰ ਕਿਹਾ ਜਾਂਦਾ ਹੈ ਜੋ ਰਹਿਤ ਮਰਯਾਦਾ ਜਾਂ ਧਾਰਮਿਕ ਨਿਯਮਾਂ ਤੋਂ ਡਿੱਗ ਜਾਂਦਾ ਹੈ। ਇਸਦਾ ਸਧਾਰਨ ਅਰਥ ਹੈ — ਧਰਮ ਤੋਂ ਹਟਿਆ ਹੋਇਆ, ਪਾਪੀ ਜਾਂ ਭ੍ਰਸ਼ਟ।
ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਮਾਨ ਨੂੰ ਤਲਬ
ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਕਿਹਾ ਕਿ ਬਰਗਾੜੀ ਬੇਅਦਬੀ ਦੀ ਸਾਜ਼ਿਸ਼ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਹੁਕਮ ‘ਤੇ ਕੀਤੀ ਗਈ ਸੀ। ਇਹ ਦਾਅਵਾ ਮਾਮਲੇ ਨੂੰ ਹੋਰ ਗੰਭੀਰ ਬਣਾਉਂਦਾ ਹੈ ਅਤੇ ਹੁਣ ਅਦਾਲਤ ਦੀ ਜਾਂਚ ਹੀ ਇਸਦੀ ਅੰਤਿਮ ਸੱਚਾਈ ਤੈਅ ਕਰੇਗੀ।
ਮੌੜ ਬਲਾਸਟ 2017 ਵਿੱਚ ਬਠਿੰਡਾ ਦੇ ਮੌੜ ਮੰਡੀ ਵਿੱਚ ਵਾਪਰਿਆ ਸੀ ਜਿਸ ਵਿੱਚ 7 ਲੋਕਾਂ ਦੀ ਮੌਤ ਹੋਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਕਈ ਤਾਰ ਡੇਰਾ ਸੱਚਾ ਸੌਦਾ ਸਿਰਸਾ ਨਾਲ ਜੁੜੇ ਨਜ਼ਰ ਆਏ ਹਨ ਅਤੇ ਅਦਾਲਤ ਵੱਲੋਂ ਡੇਰੇ ਨਾਲ ਸੰਬੰਧਿਤ ਲੋਕਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਹਾਲਾਂਕਿ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਨੂੰ ਇਸ ਮਾਮਲੇ ਵਿੱਚ ਅਜੇ ਤੱਕ ਪੰਜਾਬ ਨਹੀਂ ਲਿਆਂਦਾ ਗਿਆ।
ਇਹ ਵੀ ਪੜ੍ਹੋ: ਘਰ ਵਿੱਚ ਬਣਾਓ ਕੋਰੀਆਈ ਕਿਮਚੀ: ਆਸਾਨ Steps ਨਾਲ ਤਿਆਰ ਕਰੋ ਸਿਹਤਮੰਦ ਖਾਣਾ
ਕੁਲਤਾਰ ਸਿੰਘ ਸੰਧਵਾ ਪੰਜਾਬ ਦੇ ਮੌਜੂਦਾ ਵਿਧਾਨ ਸਭਾ ਸਪੀਕਰ ਹਨ। ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਵਜੋਂ ਚੁਣੇ ਗਏ ਹਨ। 21 ਮਾਰਚ 2022 ਨੂੰ ਉਹ ਪੰਜਾਬ ਵਿਧਾਨ ਸਭਾ ਦੇ 18ਵੇਂ ਸਪੀਕਰ ਬਣੇ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਦੇਣ ਜਾਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕਿਸੇ ਵੀ ਮਾਮਲੇ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਨੇ 2015 ਦੇ ਬਰਗਾੜੀ ਬੇਅਦਬੀ ਅਤੇ 2017 ਦੇ ਮੌੜ ਧਮਾਕੇ ਦੇ ਮਾਮਲੇ ਉੱਠਾਉਂਦੇ ਹੋਏ ਕਿਹਾ ਕਿ ਅਜੇ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਨੇ ਦੱਸਿਆ ਕਿ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਕਬੂਲਿਆ ਕਿ ਬੇਅਦਬੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਸਾਥੀ ਹਨੀਪ੍ਰੀਤ ਦੇ ਕਹਿਣ ‘ਤੇ ਕੀਤੀ ਗਈ ਸੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੌੜ ਧਮਾਕੇ ਦੇ ਤਾਰ ਡੇਰਾ ਸਿਰਸਾ ਨਾਲ ਜੁੜੇ ਹਨ ਪਰ ਸਰਕਾਰ ਨੇ ਅਜੇ ਤੱਕ ਗੁਰਮੀਤ ਰਾਮ ਰਹੀਮ ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਨਹੀਂ ਲਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਰਾਮ ਰਹੀਮ ਵਰਗੇ ਸਿੱਖ ਵਿਰੋਧੀ ਝੂਠੇ ਸੰਤ ਨੂੰ ਬਚਾਉਣ ਲਈ ਪਾਰਟੀ ਵਾਂਗ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਿਹਾ ਸੀ ਕਿ ਮੌੜ ਧਮਾਕਾ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕੀਤਾ ਗਿਆ ਸੀ ਪਰ ਹੁਣ ਸਰਕਾਰ ਬਣਨ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ। ਜਥੇਦਾਰ ਨੇ ਇਹ ਵੀ ਦੱਸਿਆ ਕਿ ਬਰਗਾੜੀ ਬੇਅਦਬੀ ਕੇਸਾਂ ਨੂੰ ਪੰਜਾਬ ਤੋਂ ਬਾਹਰ ਟ੍ਰਾਂਸਫਰ ਕਰਨ ਦੇ ਫ਼ੈਸਲੇ ਖ਼ਿਲਾਫ਼ ਸਰਕਾਰ ਨੇ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਿਸ ਨਾਲ ਉਸਦੀ ਛੁਪੀ ਹੋਈ ਸਿੱਖ ਵਿਰੋਧੀ ਸੋਚ ਅਤੇ ਡੇਰਾ ਸਿਰਸਾ ਪ੍ਰਤੀ ਹਮਦਰਦੀ ਸਾਹਮਣੇ ਆਉਂਦੀ ਹੈ।
ਇਹ ਵੀ ਪੜ੍ਹੋ: Gym workout: ਲੈਗ ਡੇ ਤੋਂ ਬਾਅਦ ਦਰਦ ਨੇ ਕੀਤਾ ਪਰੇਸ਼ਾਨ ਇਹ ਰਹੇ ਘਰੇਲੂ ਤੇ ਆਸਾਨ ਨੁਸਖੇ
ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਇੱਕ ਵੀਡੀਓ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ ਜਿਸਦੀ ਫੋਰੈਂਸਿਕ ਜਾਂਚ ਹੋਵੇਗੀ ਅਤੇ ਸਹੀ ਪਾਈ ਜਾਣ ‘ਤੇ ਪੰਥਕ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਯਾਦ ਦਿਵਾਇਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਤਿੰਨ ਸਾਲ ਪਹਿਲਾਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਤਿੰਨ ਮਹੀਨੇ ਵਿੱਚ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਨਿਆਂ ਨਹੀਂ ਮਿਲਿਆ ਅਤੇ ਹੁਣ ਅਕਾਲ ਤਖ਼ਤ ਸਾਹਿਬ ਇਸ ਮਾਮਲੇ ‘ਤੇ ਸੰਧਵਾ ਤੋਂ ਵੀ ਜਵਾਬ ਮੰਗ ਸਕਦਾ ਹੈ।

मेष: दिन शुभ रहेगा...