ਨੈਸ਼ਨਲ ਡੈਸਕ: ਅੱਜ ਦੇ ਦਿਨ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਮੌਸਮ ਦੀ ਸਥਿਤੀ ਵਿੱਚ ਵੱਖਰੇ ਵੱਖਰੇ ਰੁਝਾਨ ਵੇਖਣ ਨੂੰ ਮਿਲ ਰਹੇ ਹਨ। ਉੱਤਰੀ ਭਾਰਤ ਵਿੱਚ ਠੰਢੀ ਹਵਾਵਾਂ ਅਤੇ ਸੰਘਣੀ ਧੁੰਦ ਨੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੌਸਮ ਵਿਭਾਗ ਵੱਲੋਂ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਦੱਖਣੀ ਭਾਰਤ ਵਿੱਚ ਤਮਿਲਨਾਡੂ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ ਜਿਸ ਨਾਲ ਮੌਸਮ ਠੰਢਾ ਅਤੇ ਨਮੀ ਭਰਪੂਰ ਰਹਿਣ ਦੀ ਉਮੀਦ ਹੈ। ਪੱਛਮੀ ਹਿਮਾਲਈ ਖੇਤਰ ਵਿੱਚ ਜਿਵੇਂ ਕਿ ਜੰਮੂ ਕਸ਼ਮੀਰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 17 ਤੋਂ 22 ਜਨਵਰੀ ਤੱਕ ਹਲਕੀ ਤੋਂ ਮੱਧਮ ਬਰਫਬਾਰੀ ਜਾਂ ਬਾਰਿਸ਼ ਹੋ ਸਕਦੀ ਹੈ ਜਿਸ ਨਾਲ ਪਹਾੜੀ ਇਲਾਕਿਆਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।
ਸਧਾਰਣ ਸੇਬ ਨੂੰ ਬਣਾਓ ਤਾਕਤ ਦਾ ਫਲ ਸਿਰਫ਼ ਇੱਕ ਚੁਟਕੀ ਲੂਣ ਨਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੇ ਕੁਝ ਹੱਦ ਤੱਕ ਰਾਹਤ ਦਿੱਤੀ ਹੈ ਕਿਉਂਕਿ ਠੰਢੀ ਹਵਾ ਦੀ ਤੀਬਰਤਾ ਘੱਟ ਹੋਣ ਕਾਰਨ ਘੱਟੋ ਘੱਟ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 21 ਜਨਵਰੀ ਤੱਕ ਧੁੰਦ ਲਈ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ ਪਰ ਇਸ ਦੌਰਾਨ ਸੀਤ ਲਹਿਰ ਦੀ ਕੋਈ ਉਮੀਦ ਨਹੀਂ ਹੈ।

ਪਿਛਲੇ ਚੌਵੀ ਘੰਟਿਆਂ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਘੱਟੋ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ ਚਾਰ ਡਿਗਰੀ ਤੱਕ ਵਾਧਾ ਦਰਜ ਕੀਤਾ ਗਿਆ ਹੈ ਜਿਸ ਨਾਲ ਮੌਸਮ ਹੁਣ ਆਮ ਹਾਲਾਤਾਂ ਵਾਂਗ ਬਣ ਰਿਹਾ ਹੈ। ਨਵਾਂਸ਼ਹਿਰ ਵਿੱਚ ਸਭ ਤੋਂ ਘੱਟ ਤਾਪਮਾਨ 0.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਅੱਜ ਵੀ ਸੰਘਣੀ ਧੁੰਦ ਛਾਣ ਦੀ ਸੰਭਾਵਨਾ ਹੈ ਪਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਕੋਲਡ ਡੇਅ ਅਤੇ ਸੀਤ ਲਹਿਰ ਤੋਂ ਅਸਥਾਈ ਰਾਹਤ ਮਿਲ ਸਕਦੀ ਹੈ। ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ ਜੋ ਮੌਸਮ ਨੂੰ ਸੁਖਦ ਬਣਾਏਗੀ।
ਭਾਰਤ ਦੀ ਊਰਜਾ ਮੰਗ ਨੇ ਪਾਇਆ ਨਵਾਂ ਰਿਕਾਰਡ 242.49 ਗੀਗਾਵਾਟ ‘ਤੇ ਪਹੁੰਚੀ ਚੋਟੀ
ਇਸੇ ਦੌਰਾਨ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਅਤੇ ਰੂਪਨਗਰ, ਵਿੱਚ 18 ਅਤੇ 19 ਜਨਵਰੀ ਨੂੰ ਹਲਕੀ ਮੀਂਹ ਦੀ ਸੰਭਾਵਨਾ ਹੈ ਜਦਕਿ 23 ਅਤੇ 24 ਜਨਵਰੀ ਨੂੰ ਭਾਰੀ ਮੀਂਹ ਪੈ ਸਕਦੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 18 19 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ਜਿਸ ਦੌਰਾਨ ਘੱਟੋ ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ।
