Family Dispute In Punjab: ਪੰਜਾਬ ਤੋਂ ਇੱਕ ਹੈਰਾਨ ਕਰਨ ਵਾਲਾ ਅਤੇ ਸੰਵੇਦਨਸ਼ੀਲ ਪਰਿਵਾਰਕ ਵਿਵਾਦ ਸਾਹਮਣੇ ਆਇਆ ਹੈ, ਜਿਸ ਨੇ ਸਮਾਜਿਕ ਰਿਸ਼ਤਿਆਂ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚਿਆ ਹੈ, ਜਿੱਥੇ ਇੱਕ ਪੀੜਤ ਲੜਕੀ ਨੇ ਆਪਣੀ ਸਕੀ ਮਾਂ ‘ਤੇ ਗੰਭੀਰ ਦੋਸ਼ ਲਗਾਏ ਹਨ।
ਪੀੜਤਾ ਮੁਤਾਬਕ, ਉਸਦੇ ਪਿਤਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਦੇ ਉਸਦੇ ਹੀ ਸਹੁਰੇ (ਕੁੜਮ) ਨਾਲ ਨਜਾਇਜ਼ ਸਬੰਧ ਬਣ ਗਏ ਹਨ ਅਤੇ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਹਨ।
ਵਿਰੋਧ ਕਰਨ ‘ਤੇ ਕੁੱਟਮਾਰ ਅਤੇ ਘਰੋਂ ਕੱਢਣ ਦੇ ਦੋਸ਼
ਪੀੜਤਾ ਦਾ ਦੋਸ਼ ਹੈ ਕਿ ਜਦੋਂ ਉਸਨੇ ਮਾਂ ਦੇ ਇਸ ਰਿਸ਼ਤੇ ਦਾ ਵਿਰੋਧ ਕੀਤਾ ਤਾਂ ਉਸਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਗਿਆ। ਇੱਥੇ ਹੀ ਨਹੀਂ, ਮਾਂ ਨੇ ਉਸਦੇ ਪਤੀ ਨੂੰ ਵੀ ਉਸਦੇ ਖ਼ਿਲਾਫ਼ ਭੜਕਾਇਆ ਅਤੇ ਉਸ ‘ਤੇ ਨਸ਼ਾ ਕਰਨ ਅਤੇ ਗੈਰਕਾਨੂੰਨੀ ਸਬੰਧਾਂ ਦੇ ਝੂਠੇ ਆਰੋਪ ਲਗਾਏ।ਪੀੜਤਾ ਨੇ ਦੱਸਿਆ ਕਿ ਉਸਨੂੰ ਕਈ ਵਾਰ ਘਰ ਅੰਦਰ ਬੰਦ ਕਰਕੇ ਰੱਖਿਆ ਗਿਆ ਅਤੇ ਕਈ-ਕਈ ਦਿਨਾਂ ਤੱਕ ਖਾਣਾ ਵੀ ਨਹੀਂ ਦਿੱਤਾ ਗਿਆ।
ਦੋ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਮਿਲਦੀਆਂ ਰਹੀਆਂ ਧਮਕੀਆਂ
ਪੀੜਤਾ ਨੇ ਕਿਹਾ ਕਿ ਉਹ ਦੋ ਬੱਚਿਆਂ ਦੀ ਮਾਂ ਹੈ, ਇਸਦੇ ਬਾਵਜੂਦ ਵੀ ਉਸਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ। ਉਸਦਾ ਦਾਅਵਾ ਹੈ ਕਿ ਮਾਂ ਅਕਸਰ ਕਹਿੰਦੀ ਸੀ, “ਮੈਂ ਪੁਲਿਸ ਨੂੰ ਵੀ ਨਹੀਂ ਛੱਡਿਆ, ਤੂੰ ਤਾਂ ਕੀ ਚੀਜ਼ ਹੈ।”
READ ALSO : CM ਮਾਨ ਦੇ ਆਪਣੇ ਜ਼ਿਲ੍ਹੇ ਵਿੱਚ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ਤੇ ਰੋਕ, ਸਿਆਸਤ ਹੋਈ ਗਰਮ
ਜ਼ਮੀਨ ‘ਤੇ ਗੈਰਕਾਨੂੰਨੀ ਕਬਜ਼ੇ ਦੇ ਵੀ ਆਰੋਪ
ਪੀੜਤਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਉਸਦੀ ਮਾਂ ਨੇ ਆਪਣੇ ਪੇਕਿਆਂ ਦੀ ਜ਼ਮੀਨ ‘ਤੇ ਗੈਰਕਾਨੂੰਨੀ ਕਬਜ਼ਾ ਕਰ ਰੱਖਿਆ ਹੈ ਅਤੇ ਨਾਨੀ ਦੀ ਜ਼ਮੀਨ ਵੀ ਹੜਪ ਲਈ ਹੈ। ਇਸ ਮਾਮਲੇ ਨੇ ਹੁਣ ਕਾਨੂੰਨੀ ਰੂਪ ਵੀ ਧਾਰ ਲਿਆ ਹੈ।
ਮਹਿਲਾ ਕਮਿਸ਼ਨ ਨੇ ਪੁਲਿਸ ਜਾਂਚ ਦੇ ਹੁਕਮ ਦਿੱਤੇ
ਪੀੜਤਾ ਦੀ ਸ਼ਿਕਾਇਤ ਸੁਣਨ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਰਾਹੀਂ ਪੂਰੀ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।ਕਮਿਸ਼ਨ ਵੱਲੋਂ ਕਿਹਾ ਗਿਆ ਹੈ ਕਿ ਪੀੜਤਾ ਦੀ ਸੁਰੱਖਿਆ ਅਤੇ ਕਾਨੂੰਨੀ ਹੱਕਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ, ਇਹ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਰਿਪੋਰਟ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ। ਇਹ ਘਟਨਾ ਨਾ ਸਿਰਫ਼ ਇੱਕ ਪਰਿਵਾਰਕ ਵਿਵਾਦ ਹੈ, ਸਗੋਂ ਸਮਾਜਕ ਅਤੇ ਕਾਨੂੰਨੀ ਪੱਖੋਂ ਵੀ ਕਾਫ਼ੀ ਗੰਭੀਰ ਮੰਨੀ ਜਾ ਰਹੀ ਹੈ।
ਲੁਧਿਆਣਾ ਵਿੱਚ ਕੱਪੜਾ ਵਪਾਰੀ ਤੋਂ 10 ਕਰੋੜ ਦੀ ਮੰਗ, ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਲੈ ਕੇ ਧਮਕੀ

