ਪੰਜਾਬ ਡੈਸਕ (ਦੈਨਿਕ ਸਵੇਰਾ): ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਇੱਕ ਮਹਿਲਾ ਨਾਲ SHO ਵੱਲੋਂ ਦੁਰਵਿਵਹਾਰ ਦੇ ਦੋਸ਼ਾਂ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨੇ SSP ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਧਰਨੇ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਰਿਟਾਇਰਡ ਇੰਸਪੈਕਟਰ ਮੋਹਿੰਦਰ ਸਿੰਘ ਸਮੇਤ ਹੋਰ ਮੈਂਬਰਾਂ ਨੇ ਕਿਹਾ ਕਿ SHO ਨੇ ਥਾਣੇ ਵਿੱਚ ਆਈ ਮਹਿਲਾ ਨਾਲ ਅਣਸ਼ਾਇਸਤ ਵਰਤਾਰਾ ਕੀਤਾ, ਜਿਸ ਨਾਲ ਪੁਲਿਸ ਵਿਭਾਗ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਅਧਿਕਾਰੀ ‘ਤੇ ਸਖ਼ਤ ਕਾਰਵਾਈ ਹੋਵੇ।
ਇਸ ਦੌਰਾਨ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਧਰਨੇ ‘ਚ ਸ਼ਾਮਲ ਹੋਏ ਅਤੇ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਬਦਸਲੂਕੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਇਸ ਮਾਮਲੇ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੀਖਾ ਕਰਨਗੇ।
ਕਤਰ ਤੋਂ LNG ਰੁਕੀ, ਪੰਜਾਬ ਗੈਸ ਸਪਲਾਈ ਘੱਟੀ, ਨੰਗਲ–ਬਠਿੰਡਾ ਪਲਾਂਟ ਹੋਏ ਠੱਪ
ਜਾਣਕਾਰੀ ਮੁਤਾਬਕ, ਪੀੜਤ ਮਹਿਲਾ ਨੀਲਮ ਨੇ ਇੱਕ ਸ਼ਿਕਾਇਤ ਲਈ Dial 112 ‘ਤੇ ਕਾਲ ਕੀਤੀ ਸੀ, ਜਿਸ ਤੋਂ ਬਾਅਦ SHO ਵੱਲੋਂ ਉਸ ਨਾਲ ਬਦਤਮੀਜ਼ੀ ਕੀਤੇ ਜਾਣ ਦੇ ਦੋਸ਼ ਲੱਗੇ ਹਨ।
