Last Updated: October 29, 2026

Dainik Savera Times Logo

Cyclone Arnab: ਚੱਕਰਵਾਤ ‘ਅਰਨਬ’ ਦੀ ਤਬਾਹੀ ਵਿਚਾਲੇ ਅਮਿਤ ਸ਼ਾਹ ਨੇ 4 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ, ਕਿਹਾ- ਜਲਦ ਪਹੁੰਚੇਗੀ ਕੇਂਦਰੀ ਟੀਮ

29 October 2026 ਅੱਪਡੇਟ ਕੀਤਾ ਗਿਆ

Cyclone Arnab: ਚੱਕਰਵਾਤ ‘ਅਰਨਬ’ ਦੀ ਤਬਾਹੀ ਵਿਚਾਲੇ ਅਮਿਤ ਸ਼ਾਹ ਨੇ 4 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ, ਕਿਹਾ- ਜਲਦ ਪਹੁੰਚੇਗੀ ਕੇਂਦਰੀ ਟੀਮ

Amit Shah Cyclone Arnab: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੱਕਰਵਾਤ ਅਰਨਬ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਆਂਧਰਾ ਪ੍ਰਦੇਸ਼, ਪੁਡੂਚੇਰੀ, ਓਡੀਸ਼ਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੱਕਰਵਾਤ ਨਾਲ ਨਜਿੱਠਣ ਲਈ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾਂ ਮੁਤਾਬਕ, ਕੌਮੀ ਆਫ਼ਤ ਪ੍ਰਬੰਧਨ ਬਲ (NDRF) ਅਤੇ ਸੂਬਾਈ ਆਫ਼ਤ ਪ੍ਰਬੰਧਨ ਬਲ (SDRF) ਦੀਆਂ ਟੀਮਾਂ ਸਰਗਰਮ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਚੱਕਰਵਾਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਅਗਲੇਰੀ ਸਹਾਇਤਾ ਲਈ ਅੰਤਰ-ਮੰਤਰਾਲਾ ਕੇਂਦਰੀ ਟੀਮ (IMCT) ਨੂੰ ਛੇਤੀ ਹੀ ਪ੍ਰਭਾਵਿਤ ਖੇਤਰਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ।

ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਅਮਿਤ ਸ਼ਾਹ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਚੱਕਰਵਾਤ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਸੀ।

ਮੁੱਖ ਮੰਤਰੀ ਨਾਇਡੂ ਨੇ ਦੱਸਿਆ ਸੀ ਕਿ ਚੱਕਰਵਾਤ ਨੇ ਖੇਤੀਬਾੜੀ ਅਤੇ ਬਾਗ਼ਬਾਨੀ ਦੀਆਂ ਫ਼ਸਲਾਂ ਦੇ ਨਾਲ-ਨਾਲ ਬਿਜਲੀ ਦੇ ਬੁਨਿਆਦੀ ਢਾਂਚੇ, ਸੜਕਾਂ ਅਤੇ ਹੋਰ ਜਨਤਕ ਜਾਇਦਾਦਾਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਮੌਜੂਦਾ ਹਾਲਾਤ ਅਤੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਸੀ।

ਨੁਕਸਾਨ ਦੀ ਵਿਆਪਕਤਾ ਨੂੰ ਦੇਖਦਿਆਂ ਨਾਇਡੂ ਨੇ ਕੇਂਦਰ ਸਰਕਾਰ ਨੂੰ ਜਲਦੀ ਕੇਂਦਰੀ ਟੀਮ ਭੇਜਣ ਦੀ ਅਪੀਲ ਕੀਤੀ ਸੀ, ਤਾਂ ਜੋ ਨੁਕਸਾਨ ਦਾ ਮੁਲਾਂਕਣ ਕਰਕੇ ਰਾਹਤ, ਮੁੜ ਵਸੇਬੇ ਅਤੇ ਬਹਾਲੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਟੀਮ ਭੇਜਣ ਦੀ ਮੰਗ ਕੀਤੀ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.