Last Updated: November 24, 2026

Dainik Savera Times Logo

MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ ; ਚਾਰਜਾਂ ਨੂੰ ‘ਬੇਬੁਨਿਆਦ’ ਦੱਸਦਿਆਂ ਡਿਸਚਾਰਜ ਕਰਨ ਦੀ ਮੰਗ

8 May 2026 ਅੱਪਡੇਟ ਕੀਤਾ ਗਿਆ

MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ ; ਚਾਰਜਾਂ ਨੂੰ ‘ਬੇਬੁਨਿਆਦ’ ਦੱਸਦਿਆਂ ਡਿਸਚਾਰਜ ਕਰਨ ਦੀ ਮੰਗ

Punjab Desk : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਚਾਰਜਾਂ ਨੂੰ ‘ਬੇਬੁਨਿਆਦ’ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

Love Horoscope : ਪ੍ਰੇਮ ਦੇਵਤਾ ਸ਼ੁੱਕਰ ਬਦਲਣਗੇ ਨਕਸ਼ਤਰ, 3 ਰਾਸ਼ੀ ਵਾਲੇ ਲੋਕਾਂ ਦੇ ਜੀਵਨ ‘ਚ ਆਵੇਗੀ ਖੁਸ਼ੀਆਂ ਦੀ ਬਹਾਰ

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ। ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ।

Russia Announces Ceasefire Ukraine War : ਰੂਸ ਦਾ ਵੱਡਾ ਫੈਸਲਾ : 2 ਦਿਨ ਤਕ ਯੂਕਰੇਨ ਨਾਲ ਜੰਗਬੰਦੀ ਦਾ ਐਲਾਨ

ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ। ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.