Site icon Dainik Savera Punjab

BREAKING : ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਤਿਆਰੀ, ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ

Hearing on MP Amritpal Singh's parole petition in

Hearing on MP Amritpal Singh's parole petition in

Amritpal Singh Latest News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਇਸ ਟੀਮ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਲੋੜੀਂਦੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਸਰ ਦੀ ਅਦਾਲਤ ਨੇ ਮਨੁੱਖੀ ਆਧਾਰ ‘ਤੇ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

ਦਿੱਲੀ ਰਾਹੀਂ ਅੰਮ੍ਰਿਤਸਰ ਪਹੁੰਚਣਗੇ ਅੰਮ੍ਰਿਤਪਾਲ
ਰਿਪੋਰਟਾਂ ਮੁਤਾਬਕ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਹਵਾਈ ਮਾਰਗ ਰਾਹੀਂ ਪਹਿਲਾਂ ਦਿੱਲੀ ਤੇ ਫਿਰ ਅੰਮ੍ਰਿਤਸਰ ਲਿਆਉਣ ਦੀ ਯੋਜਨਾ ਹੈ। ਪੰਜਾਬ ਪੁਲਿਸ ਦੇ ਵਿਸ਼ੇਸ਼ ਡੀਜੀਪੀ ਪੀ.ਕੇ. ਸਿਨਹਾ ਅਨੁਸਾਰ, ਯਾਤਰਾ ਦੌਰਾਨ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ‘ਚ ਹੀ ਰਹਿਣਗੇ। ਪੁਲਿਸ ਵੱਲੋਂ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਅਤੇ ਸੁਰੱਖਿਆ ਪ੍ਰਬੰਧਾਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਵੀ ਮੀਟਿੰਗ ਕੀਤੀ ਗਈ ਹੈ। ਜੱਲੂਪੁਰ ਖੇੜਾ ‘ਚ ਅੰਤਿਮ ਸੰਸਕਾਰ ਵਾਲੀ ਥਾਂ ‘ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਲੋੜ ਅਨੁਸਾਰ ਵਾਧੂ ਪੁਲਿਸ ਬਲ ਵੀ ਤਾਇਨਾਤ ਕੀਤਾ ਜਾਵੇਗਾ।

ਅਦਾਲਤ ਵੱਲੋਂ ਲਗਾਈਆਂ ਗਈਆਂ ਸਖ਼ਤ ਸ਼ਰਤਾਂ
ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਦੌਰਾਨ ਕਈ ਸ਼ਰਤਾਂ ਵੀ ਲਗਾਈਆਂ ਹਨ। ਉਹ ਜੱਲੂਪੁਰ ਖੇੜਾ ਸਥਿਤ ਆਪਣੇ ਜੱਦੀ ਘਰ ਤੋਂ ਇਲਾਵਾ ਕਿਸੇ ਹੋਰ ਥਾਂ ਨਹੀਂ ਜਾ ਸਕਣਗੇ। ਇਸ ਤੋਂ ਇਲਾਵਾ ਉਹ ਮੀਡੀਆ ਨਾਲ ਗੱਲਬਾਤ, ਕਿਸੇ ਜਨਤਕ ਇਕੱਠ ਨੂੰ ਸੰਬੋਧਨ ਜਾਂ ਆਪਣੇ ਮਾਮਲਿਆਂ ਨਾਲ ਸਬੰਧਤ ਗਵਾਹਾਂ ਨਾਲ ਸੰਪਰਕ ਨਹੀਂ ਕਰ ਸਕਣਗੇ।

Hearing on MP Amritpal Singh's parole petition in
Exit mobile version