Last Updated: November 27, 2026

Dainik Savera Times Logo

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ update ਆਈ ਸਾਹਮਣੇਂ

27 March 2026 ਅੱਪਡੇਟ ਕੀਤਾ ਗਿਆ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਵੱਡੀ update ਆਈ ਸਾਹਮਣੇਂ

PUNJAB DESK: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਹਾਜ਼ਰੀ ਲਈ ਮੰਗੀ ਗਈ ਉਨ੍ਹਾਂ ਦੀ ਪੈਰੋਲ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਚੁਣੇ ਹੋਏ ਐਮਪੀ ਹਨ ਅਤੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ।

ਪਰ ਪੰਜਾਬ ਸਰਕਾਰ ਨੇ ਇਸ ਬੇਨਤੀ ਦਾ ਵਿਰੋਧ ਕੀਤਾ। ਸਰਕਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਲਾਗੂ ਹੈ। ਅਦਾਲਤ ਨੇ ਸਰਕਾਰ ਦੀਆਂ ਦਲੀਲਾਂ ਨੂੰ ਸਹੀ ਮੰਨਦੇ ਹੋਏ ਪੈਰੋਲ ਦੀ ਮੰਗ ਰੱਦ ਕਰ ਦਿੱਤੀ।

1 ਅਪ੍ਰੈਲ ਤੋਂ Tax Style ਪੂਰਾ Change, ਸਿੱਧਾ ਅਸਰ ਜੇਬ ਦੀਆਂ daily ਖ਼ਰਚੇ ਤੇ ਪਊਗਾ ਜਾਂ ਨਹੀਂ ਪੜੋਂ ਪੂਰਾ ਵੇਰਵਾ..

 

ਜ਼ਿਕਰ ਕਰਨ ਵਾਲੀ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਅਧੀਨ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਲਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਪਰ ਹਰ ਵਾਰ ਉਨ੍ਹਾਂ ਦੀਆਂ ਬੇਨਤੀਆਂ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

amritpal-singh-parole-major-update

amritpal-singh-parole-major-update

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.