Amritpal Singh Punjab Visit : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚ ਗਏ ਹਨ। ਤਾਜ਼ਾ ਜਾਣਕਾਰੀ ਅਨੁਸਾਰ MP ਅੰਮ੍ਰਿਤਪਾਲ ਸਿੰਘ ਤਕਰੀਬਨ ਸਾਢੇ 3 ਸਾਲ ਬਾਅਦ ਆਪਣੇ ਘਰ ਪਹੁੰਚੇ ਹਨ। ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਜਲਦੀ ਹੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ਲਗਭਗ; 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ।
ਸ਼ਨੀਵਾਰ ਸਵੇਰੇ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਨੂੰ ਏਅਪੋਰਟ ਅੰਦਰ ਹੀ ਰੱਖਿਆ ਗਿਆ ਹੈ, ਥੋੜ੍ਹੇ ਸਮੇਂ ‘ਚ ਪੁਲਿਸ ਉਨ੍ਹਾਂ ਨੂੰ ਏਅਪੋਰਟ ਤੋਂ ਬਾਹਰ ਲੈ ਕੇ ਆਵੇਗੀ। ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਆਪਣੇ ਪੈਤ੍ਰਿਕ ਪਿੰਡ ਜੱਲੂਪੁਰ ਖੇੜਾ ਜਾਣਗੇ। ਦੱਸ ਦੇਈਏ ਕਿ ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।

मेष: दिन शुभ रहेगा...