skip to content

Last Updated: November 7, 2026

Dainik Savera Times Logo

ਸਰਦਰੁੱਤ ਇਜਲਾਸ ਲਈ ਅੰਮ੍ਰਿਤਪਾਲ ਨੇ ਮੰਗੀ ਪੈਰੋਲ, ਪੰਜਾਬ ਸਰਕਾਰ ਨੂੰ ਹੁਕਮ ਜਾਰੀ

21 November 2025 ਅੱਪਡੇਟ ਕੀਤਾ ਗਿਆ

ਸਰਦਰੁੱਤ ਇਜਲਾਸ ਲਈ ਅੰਮ੍ਰਿਤਪਾਲ ਨੇ ਮੰਗੀ ਪੈਰੋਲ, ਪੰਜਾਬ ਸਰਕਾਰ ਨੂੰ ਹੁਕਮ ਜਾਰੀ

Amritpal Singh parole – ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਸੀ। ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਵਿਚਾਰ ਕਰਨ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਢੁਕਵੇਂ ਹੁਕਮ ਪਾਸ ਕਰਨ ਦੇ ਨਿਰਦੇਸ਼ ਦਿੱਤੇ ਹਨ।

BREAKING : ਅਕਾਲੀ ਦਲ ਦੇ ਆਗੂ ਨਛੱਤਰ ਗਿੱਲ ਨੂੰ ਮਿਲੀ ਅੰਤਰਿਮ ਜ਼ਮਾਨਤ

ਅੰਮ੍ਰਿਤਪਾਲ ਸਿੰਘ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਅਪਰੈਲ 2023 ਤੋਂ ਹਿਰਾਸਤ ਵਿਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਲਗਭਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਕਰੀਬ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.