Site icon Dainik Savera Punjab

ਅੰਮ੍ਰਿਤਸਰ DM ਗਗਨਦੀਪ ਰੰਧਾਵਾ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ: CCTV ‘ਚ ਜ਼ਹਿਰ ਖਾਂਦੇ ਦੇਖਿਆ ਗਿਆ।

ਪੰਜਾਬ ਡੈਸਕ (ਦੈਨਿਕ ਸਵੇਰਾ): ਵੇਅਰਹਾਊਸ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (45) ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਹੋ ਸਕਿਆ। ਉਨ੍ਹਾਂ ਦੀ ਲਾਸ਼ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੇ ਆਪ ਨੂੰ ਜ਼ਹਿਰ ਖਾਂਦੇ ਹੋਏ ਨਜ਼ਰ ਆ ਰਹੇ ਹਨ।

 

ਕੀਰਤਪੁਰ ਸਾਹਿਬ ਵਿਖੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਜੋਤੀ ਜੋਤ ਦਿਵਸ

ਵੇਅਰਹਾਊਸ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (45) ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਹੋ ਸਕਿਆ। ਉਨ੍ਹਾਂ ਦੀ ਲਾਸ਼ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੇ ਆਪ ਨੂੰ ਜ਼ਹਿਰ ਖਾਂਦੇ ਹੋਏ ਨਜ਼ਰ ਆ ਰਹੇ ਹਨ।

ਅੰਮ੍ਰਿਤਸਰ ਵਿੱਚ ਡੀਐਮ ਦੀ ਖੁਦਕੁਸ਼ੀ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਅੱਧੀ ਰਾਤ ਸਾਬਕਾ ‘ਆਪ’ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ। ਇਸਦੇ ਨਾਲ ਹੀ, ਰੰਧਾਵਾ ਦੀ ਪਤਨੀ ਉਪਿੰਦਰ ਕੌਰ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ‘ਤੇ ਅੜੀ ਹੋਈ ਹੈ।

ਲੁਧਿਆਣਾ: ਬੱਚੇ ਨੇ ਗੁਟਕਾ ਸਾਹਿਬ ਦੇ ਅੰਗ ਪਾੜ, ਗਲੀ ਦੇ ਵਿੱਚ ਸੁੱਟੇ

ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨਗੇ। ਅੰਮ੍ਰਿਤਸਰ ਪੁਲਿਸ ਦੇ ਸੂਤਰਾਂ ਮੁਤਾਬਕ ਪਰਿਵਾਰ ਨੂੰ ਪੋਸਟਮਾਰਟਮ ਲਈ ਸਹਿਮਤੀ ਦੇਣ ਦੀ ਅਪੀਲ ਕੀਤੀ ਗਈ ਹੈ, ਜਿਸ ਤੋਂ ਬਾਅਦ ਗ੍ਰਿਫ਼ਤਾਰੀ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।

ਡੀਐਮ ਗਗਨਦੀਪ ਦੇ ਭਰਾ ਵਰਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਵੀ ਚਾਹੁੰਦਾ ਹੈ ਕਿ ਅੰਤਿਮ ਸੰਸਕਾਰ ਜਲਦੀ ਹੋ ਜਾਣ, ਪਰ ਸਰਕਾਰ ਮਾਮਲੇ ਨੂੰ ਬਿਨਾਂ ਕਾਰਨ ਲੰਮਾ ਖਿੱਚ ਰਹੀ ਹੈ। ਉਹਨਾਂ ਕਿਹਾ ਕਿ ਜੇ ਲਾਲਜੀਤ ਭੁੱਲਰ ਆਪਣੇ ਆਪ ਨੂੰ ਬੇਕਸੂਰ ਦੱਸਦਾ ਹੈ, ਤਾਂ ਉਸਨੂੰ ਤੁਰੰਤ ਆਤਮ ਸਮਰਪਣ ਕਰ ਦੇਣਾ ਚਾਹੀਦਾ ਹੈ। ਅਦਾਲਤ ਵਿੱਚ ਨਿਰਦੋਸ਼ ਸਾਬਤ ਹੋਇਆ ਤਾਂ ਉਹ ਖੁਦ ਹੀ ਰਿਹਾਅ ਹੋ ਜਾਵੇਗਾ, ਪਰ ਇਸ ਵੇਲੇ ਸਰਕਾਰ ਉਸਦੀ ਰੱਖਿਆ ਕਰਦੀ ਦਿਖ ਰਹੀ ਹੈ।

amritsar-dm-gagandeep-randhawa-death

Exit mobile version