Site icon Dainik Savera Punjab

ਅੰਮ੍ਰਿਤਸਰ ਵਿੱਚ ਵੱਡਾ ਸਿਆਸੀ ਧਮਾਕਾ: ਤਿੰਨ ਦਰਜਨ ਆਗੂਆਂ ਨੇ AAP ਦਾ ਦਾਮਨ ਫੜਿਆ

PUNAJAB DESK: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਲਈ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਲਗਭਗ ਤਿੰਨ ਦਰਜਨ ਸਰਪੰਚ, ਪੰਚ ਅਤੇ ਕਈ ਸੀਨੀਅਰ ਆਗੂਆਂ ਨੇ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ। ਸ਼ਾਮਲ ਹੋਣ ਵਾਲਿਆਂ ਵਿੱਚ ਪੰਜਾਬ ਕਾਂਗਰਸ ਦੇ ਐਸ.ਸੀ. ਵਿੰਗ ਦੇ ਵਾਈਸ ਪ੍ਰਧਾਨ ਸਾਹਿਬ ਸਿੰਘ ਛੱਜਲਵੱਡੀ ਅਤੇ ਅੰਮ੍ਰਿਤਸਰ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਸਰਬਜੀਤ ਕੌਰ ਵੀ ਸ਼ਾਮਲ ਸਨ।

ਬਠਿੰਡਾ ਹਾਈਵੇ ‘ਤੇ ਖੂਨੀ ਹਾਦਸਾ: ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰੱਬ ਨੂੰ ਪਿਆਰੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਨਵੇਂ ਆਗੂਆਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆਏ ਹਨ। ਇਸ ਮੌਕੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਆਹੂਵਾਲੀਆ ਵੀ ਮੌਜੂਦ ਰਹੇ।

amritsar-major-political-development

Exit mobile version