Site icon Dainik Savera Punjab

Amritsar : ਹੋਟਲ ‘ਚੋਂ ਮਿਲੀ ਵਿਆਹੁਤਾ ਦੀ ਲਾਸ਼, ਪਤੀ ਦੇ ਲਗਾਏ ਕਤਲ ਦੇ ਦੋਸ਼, ਆਸਟ੍ਰੇਲੀਆ ਤੋਂ ਆਇਆ ਸੀ ਪਰਿਵਾਰ

deadbody found

deadbody found

Amritsar Murder News : ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਵਿਆਹੁਤਾ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਵੜੈਚ, ਜ਼ਿਲ੍ਹਾ ਗੁਰਦਾਸਪੁਰ ਦੀ ਨਿਵਾਸੀ ਸੀ। ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ’ਤੇ ਕਤਲ ਕਰਨ ਦਾ ਗੰਭੀਰ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ, ਜੋ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।

ਕਲਯੁੱਗੀ ਪਿਓ ਨੇ 6 ਸਾਲਾ ਧੀ ਨਾਲ ਕੀਤੀ ਜਬਰ-ਜਨਾਹ ਦੀ ਕੋਸ਼ਿਸ਼, ਗੁਆਂਢੀਆਂ ਨੇ ਪਤਾ ਲੱਗਣ ‘ਤੇ ਪੁਲਿਸ ਨੂੰ ਕੀਤਾ ਸੂਚਿਤ

ਮ੍ਰਿਤਕਾ ਦੇ ਭਰਾ ਲਵਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੇਠੂਵਾਲ ਵਿੱਚ ਹੋਇਆ ਸੀ। ਸ਼ੁਰੂਆਤੀ ਸਾਲਾਂ ਦੌਰਾਨ ਸਭ ਕੁਝ ਠੀਕ ਰਿਹਾ, ਪਰ ਬਾਅਦ ਵਿੱਚ ਪਤੀ ਵੱਲੋਂ ਭੈਣ ਦੇ ਚਰਿੱਤਰ ’ਤੇ ਸ਼ੱਕ ਕਰਕੇ ਘਰੇਲੂ ਝਗੜੇ ਵਧ ਗਏ। ਦੋਵੇਂ ਆਸਟ੍ਰੇਲੀਆ ਵਿੱਚ ਰਹਿੰਦੇ ਸਨ ਅਤੇ ਕੁਝ ਸਮੇਂ ਲਈ ਭਾਰਤ ਆਏ ਹੋਏ ਸਨ। ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਤੀ ਜ਼ਬਰਦਸਤੀ ਉਸ ਦੀ ਭੈਣ ਨੂੰ ਨਾਲ ਲੈ ਗਿਆ ਤੇ ਬਾਅਦ ਵਿੱਚ ਹੋਟਲ ਵਿੱਚ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਿਤਾ ਮੱਖਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਧੀ ਦਾ ਵਿਆਹ ਚੰਗੇ ਪਰਿਵਾਰ ਵਿੱਚ ਕੀਤਾ ਸੀ ਅਤੇ ਲੰਬੇ ਸਮੇਂ ਤਕ ਕੋਈ ਵੱਡਾ ਵਿਵਾਦ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਤੋਂ ਆ ਕੇ ਪਰਿਵਾਰਕ ਧਾਰਮਿਕ ਸਮਾਗਮ ਕੀਤੇ ਗਏ ਸਨ, ਪਰ ਬਾਅਦ ਵਿੱਚ ਅਚਾਨਕ ਇਹ ਦਰਦਨਾਕ ਘਟਨਾ ਵਾਪਰੀ। ਛੇ-ਸੱਤ ਮਹੀਨੇ ਦਾ ਬੱਚਾ ਹੁਣ ਮਾਪਿਆਂ ਤੋਂ ਵਾਂਝਾ ਰਹਿ ਗਿਆ ਹੈ, ਜੋ ਪਰਿਵਾਰ ਲਈ ਸਭ ਤੋਂ ਵੱਡਾ ਦੁੱਖ ਹੈ।

USA Tariff : ਟਰੰਪ ਦਾ ਵੱਡਾ ਐਲਾਨ ; ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ‘ਤੇ ਲੱਗੇਗਾ 25% ਟੈਰਿਫ

ਇਸ ਮੌਕੇ ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ 112 ਤੋਂ ਸੂਚਨਾ ਮਿਲੀ ਸੀ ਕਿ ਕੋਰਟ ਰੋਡ ਸਥਿਤ ਇੱਕ ਹੋਟਲ ਵਿੱਚ ਇੱਕ ਮਹਿਲਾ ਦੀ ਲਾਸ਼ ਪਈ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਦਸਤਾਵੇਜ਼ਾਂ ਦੇ ਆਧਾਰ ’ਤੇ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ। ਪਤਾ ਲੱਗਾ ਹੈ ਕਿ ਜੋੜੇ ਵਿਚਕਾਰ ਅਕਸਰ ਝਗੜੇ ਹੋ ਰਹੇ ਸਨ ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਦੋਸ਼ੀ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

deadbody found
Exit mobile version