skip to content

Last Updated: November 28, 2026

Dainik Savera Times Logo

Amritsar ਪੁਲਿਸ ਨੇ 2 ਪਿਸਤੌਲਾਂ, ਹੈਰੋਇਨ ਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

27 January 2026 ਅੱਪਡੇਟ ਕੀਤਾ ਗਿਆ

Amritsar ਪੁਲਿਸ ਨੇ 2 ਪਿਸਤੌਲਾਂ, ਹੈਰੋਇਨ ਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

Amritsar News : ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸ ਦੇ 4 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਤੇ 1.5 ਕਿਲੋ ਹੈਰੋਇਨ, 2 ਆਧੁਨਿਕ ਪਿਸਤੌਲ (ਇੱਕ 9mm ਅਤੇ ਇੱਕ .30 ਬੋਰ), 34 ਜ਼ਿੰਦਾ 9mm ਕਾਰਤੂਸ, ਤੇ 1.98 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

VIP Darshan : ਮਹਾਕਾਲ ਮੰਦਰ ‘ਚ ਵੀਆਈਪੀ ਦਰਸ਼ਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ; ਜਾਣੋ ਕੀ ਹੈ ਵਿਵਾਦ

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਆਰੋਪੀ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸਰਗਰਮ ਮਿਲੀਭੁਗਤ ਨਾਲ, ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਜਾਂਦੀਆਂ ਸਨ ਅਤੇ ਬਾਅਦ ਵਿੱਚ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਸਪਲਾਈ ਕੀਤੀਆਂ ਜਾਂਦੀਆਂ ਸਨ।

YouTube ਦੇ ਜ਼ਰੂਰੀ ਫੀਚਰਜ਼ ਦਾ ਅਨੰਦ ਲੈਣ ਲਈ ਹੁਣ ਖ਼ਰਚਣੇ ਪੈਣਗੇ ਪੈਸੇ, Premium Subscription ਲਾਜ਼ਮੀ

ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

drugs and weapons

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.