skip to content

Last Updated: October 11, 2026

Dainik Savera Times Logo

Amritsar : ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

10 months ਪਹਿਲਾ

Amritsar : ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਅੱਜ ਦਸਮੇਸ਼ ਪਿਤਾ ਸਾਹਿਬੇ-ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਮਹੱਤਵਪੂਰਨ ਅਤੇ ਗੌਰਵਮਈ ਹੈ। ਇਕ ਪਾਸੇ ਖ਼ਾਲਸਾ ਪੰਥ ਦੇ ਸਾਜਣਹਾਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਉੱਥੇ ਹੀ ਦੂਜੇ ਪਾਸੇ ਸਤਿਗੁਰਾਂ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਵੀ ਹੈ।

Big Accident : ਧੁੰਦ ਕਾਰਨ ਮੋਗਾ ‘ਚ 2 ਟਰਾਲਿਆਂ ਦੀ ਭਿਆਨਕ ਟੱਕਰ, ਬਾਈਕ ਸਵਾਰ ਵਿਅਕਤੀ ਦੇ ਉੱਡੇ ਪਰਖੱਚੇ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿਰਫ਼ ਸੱਤ ਅਤੇ ਨੌ ਸਾਲ ਦੀ ਨਿੱਘੀ ਉਮਰ ਵਿੱਚ ਛੋਟੇ ਸਾਹਿਬਜ਼ਾਦਿਆਂ ਨੇ ਜ਼ੁਲਮ ਅੱਗੇ ਝੁਕਣ ਦੀ ਬਜਾਏ ਸ਼ਹਾਦਤ ਨੂੰ ਕਬੂਲ ਕੀਤਾ ਪਰ ਧਰਮ ਨਹੀਂ ਛੱਡਿਆ। ਉਨ੍ਹਾਂ ਨੇ ਨਾ ਤਾਂ ਜ਼ਾਲਮ ਦੀ ਈਨ ਮੰਨੀ ਅਤੇ ਨਾ ਹੀ ਧਰਮ ਬਦਲਣ ਨੂੰ ਸਵੀਕਾਰਿਆ। ਇਹੀ ਕਾਰਨ ਹੈ ਕਿ ਅੱਜ ਸਮੁੱਚਾ ਸੰਸਾਰ ਉਨ੍ਹਾਂ ਨੂੰ ਸਤਿਕਾਰ ਸਹਿਤ “ਬਾਬਾ” ਸ਼ਬਦ ਨਾਲ ਸੰਬੋਧਨ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਗੁਜਰ ਕੌਰ ਜੀ ਨੇ ਵੀ ਧੀਰਜ, ਸਹਿਨਸ਼ੀਲਤਾ ਅਤੇ ਅਟੱਲ ਵਿਸ਼ਵਾਸ ਦੀ ਮਿਸਾਲ ਕਾਇਮ ਕਰਦਿਆਂ ਅੱਜ ਦੇ ਦਿਨ ਮਹਾਨ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮਰ ਅਧਿਆਇ ਹੈ।

CM ਮਾਨ ਦਾ ਵੱਡਾ ਖੇਡ ਦ੍ਰਿਸ਼ਟੀਕੋਣ : ਪੰਜਾਬ ‘ਚ ਜੂਨ 2026 ਤਕ 1350 ਕਰੋੜ ਦੀ ਲਾਗਤ ਨਾਲ ਬਣਨਗੇ 3100 ਸਟੇਡੀਅਮ

ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਪਾਵਨ ਚਰਨਾਂ ਵਿੱਚ ਕੋਟਿਨ-ਕੋਟਿ ਨਮਨ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਸੱਚ, ਧਰਮ ਅਤੇ ਇਨਸਾਨੀਅਤ ਦੇ ਰਾਹ ’ਤੇ ਚਲਣ ਦੀ ਪ੍ਰੇਰਣਾ ਦਿੰਦੀਆਂ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.