Punjab News
Punjab News

Amritsar News : ਸੱਚਖੰਡ ਸ੍ਰੀ ਦਰਬਾਰ ਸਾਹਿਬ (ਸ੍ਰੀ ਹਰਿਮੰਦਰ ਸਾਹਿਬ) ਵੱਲੋਂ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤ ਸਮਾਗਮਾਂ ਦੀ ਲੜੀ ਸ਼ੁਰੂ ਕਰ ਦਿੱਤੀ ਗਈ ਹੈ। ਹਰ ਸਾਲ ਦੀ ਤਰ੍ਹਾਂ, ਇਸ ਵਾਰ ਵੀ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਰੂਹਾਨੀ ਸਮਾਗਮ ਕਰਵਾਏ ਜਾ ਰਹੇ ਹਨ, ਜਿੱਥੇ ਸੰਗਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੀ ਹੈ।
ਅੱਜ ਦਾ ਵਿਸ਼ੇਸ਼ ਸਮਾਗਮ ਡੇਰਾ ਤਪੋਬਾਨ ਕਾਰ ਸੇਵਾ ਭੂਰੀ ਵਾਲੇ ਮਹਾਂਪੁਰਖਾਂ ਦੀ ਤਪ ਸਥਲੀ ’ਤੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਦੇ ਜੀਵਨ, ਉਪਦੇਸ਼ ਅਤੇ ਉਤਕ੍ਰਿਸ਼ਟ ਸੇਵਾਵਾਂ ਬਾਰੇ ਗਹਿਰੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ, “ਧੰਨ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖ ਕੇ ਸਿੱਖ ਰੂਹਾਨੀਅਤ ਨੂੰ ਇਕ ਨਵੀਂ ਦਿਸ਼ਾ ਦਿੱਤੀ।”
ਸਮਾਗਮ ਵਿੱਚ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਦਰਬਾਰ ਸਾਹਿਬ ਦੇ ਮੈਨੇਜਰ ਸਰਦਾਰ ਵਿਕਰਮਜੀਤ ਸਿੰਘ ਜੀ ਅਤੇ ਸਰਦਾਰ ਅਜੈ ਸਿੰਘ ਜੀ ਨੇ ਵੀ ਹਾਜਰੀ ਭਰੀ।