Site icon Dainik Savera Punjab

PUNJAB : ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ ; 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

Horrific road accident outside Jalandhar bus stand: PRTC bus hits car

Horrific road accident outside Jalandhar bus stand: PRTC bus hits car

Punjab Desk : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇਅ ਉੱਪਰ ਪਿੰਡ ਕਲੇਰ ਖੁਰਦ ਦੇ ਮੋੜ ਉੱਪਰ ਭਿਆਨਕ ਸੜਕ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਪਲਟ ਗਈ ਜਿਸ ਕਾਰਨ ਮੌਕੇ ’ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਬੱਸ ਦੇ ਪਿੱਛੇ ਤੋਂ ਆ ਰਹੇ ਪੰਜ ਵਾਹਨ ਵੀ ਆਪਸ ‘ਚ ਟਕਰਾ ਗਏ। ਘਟਨਾ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੁੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਸ ’ਤੇ ਕਿਹਾ ਕਿ ਬਟਾਲਾ ਦੇ ਥਾਣਾ ਸੇਖਵਾਂ ਨੇੜੇ ਬੱਸ ਪਲਟਣ ਦਾ ਸਮਾਚਾਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਮੈਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਦੁੱਖ ਦੀ ਇਸ ਘੜੀ ਵਿੱਚ, ਤੁਹਾਡੀ ਸਰਕਾਰ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ, ਜ਼ਖਮੀਆਂ ਦਾ ਮੁਫ਼ਤ ਤੇ ਵਧੀਆ ਇਲਾਜ ਕਰਵਾਇਆ ਜਾਵੇਗਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਮੈਡੀਕਲ ਟੀਮਾਂ ਅਤੇ ਸੜਕ ਸੁਰੱਖਿਆ ਫੋਰਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਮੈਂ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Horrific road accident outside Jalandhar bus stand: PRTC bus hits car
Exit mobile version