Punjab desk : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਅੰਜਾਮ ਦਿੰਦਿਆਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਪੰਜ ਅਰੋਪਿਆ ਨੂੰ ਗ੍ਰਿਫ਼ਤਾਰ ਕਰਦੇ ਹੋਏ 12 ਪਿਸਤੌਲ (.30 ਬੋਰ) ਅਤੇ 1.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਮੁਲਜ਼ਮਾਂ ਵਿੱਚ ਜੋਬਨ ਸਿੰਘ, ਕਰਨਦੀਪ ਸਿੰਘ, ਅਜੇਪਾਲ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸ਼ਾਮਲ ਹਨ, ਜਦਕਿ ਇੱਕ ਹੋਰ ਕਮ ਉਮਰ ਨੌਜਵਾਨ (ਜੂਵਿਨਾਈਲ) ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁਲਜ਼ਮਾਂ ਦੇ ਸਿੱਧੇ ਲਿੰਕ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਨ। ਉਹਨਾਂ ਨੂੰ ਸੋਸ਼ਲ ਮੀਡੀਆ ਰਾਹੀਂ ਹੁਕਮ ਮਿਲਦੇ ਸਨ ਅਤੇ ਬਾਕਸ ਸਮੱਗਲਰਾਂ ਰਾਹੀਂ ਭੇਜੇ ਗਏ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਪੰਜਾਬ ਵਿੱਚ ਵੱਖ-ਵੱਖ ਗੈਂਗਵਾਰ ਲਈ ਵਰਤੀ ਜਾਣੀ ਸੀ।

READ ALSO : POK ਵਿੱਚ ਬਗਾਵਤ ਭੜਕ ਉੱਠੀ,8 ਪ੍ਰਦਰਸ਼ਨਕਾਰੀ, 3 ਪੁਲਿਸ ਕਰਮਚਾਰੀਆ ਦੀ ਮੌਤ


ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਜੋਬਨ ਸਿੰਘ, ਕਰਨਦੀਪ ਅਤੇ ਅਜੇਪਾਲ ਨੂੰ ਫੜਿਆ ਗਿਆ, ਜਿਨ੍ਹਾਂ ਤੋਂ 5 ਪਿਸਤੌਲ ਬਰਾਮਦ ਹੋਏ। ਉਸ ਤੋਂ ਬਾਅਦ ਮਿਲੀ ਜਾਣਕਾਰੀ ਦੇ ਆਧਾਰ ‘ਤੇ ਜਸ਼ਨਪ੍ਰੀਤ ਸਿੰਘ ਅਤੇ ਇੱਕ ਹੋਰ ਨੌਜਵਾਨ ਨੂੰ ਅੰਮ੍ਰਿਤਸਰ ਰੂਰਲ ਦੇ ਰਾਣੀਆ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ 7 ਹੋਰ ਪਿਸਤੌਲ ਮਿਲੇ। ਅਗਲੀ ਪੁੱਛਗਿੱਛ ਵਿੱਚ ਜੋਬਨ ਸਿੰਘ ਤੋਂ 1.5 ਕਿਲੋ ਹੈਰੋਇਨ ਵੀ ਬਰਾਮਦ ਹੋਈ।ਪੁਲਿਸ ਅਧਿਕਾਰੀਆਂ ਦੇ ਮੁਤਾਬਕ ਗ੍ਰਿਫ਼ਤਾਰ ਸ਼ੱਕੀ ਅਪਰਾਧਿਕ ਪਿਛੋਕੜ ਰੱਖਦੇ ਹਨ ਅਤੇ ਪੈਸੇ ਦੇ ਲਾਲਚ ਵਿੱਚ ਇਸ ਗੈਰਕਾਨੂੰਨੀ ਧੰਧੇ ਨਾਲ ਜੁੜੇ ਹੋਏ ਸਨ। ਜਸ਼ਨਪ੍ਰੀਤ ਸਿੰਘ ਦਾ ਮਾਮਾ ਪਹਿਲਾਂ ਤੋਂ ਹੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਦੇ ਕੇਸਾਂ ਵਿੱਚ ਫੜਿਆ ਜਾ ਚੁੱਕਾ ਹੈ ਅਤੇ ਜਸ਼ਨਪ੍ਰੀਤ ਵੀ ਉਸੇ ਕੰਮ ਵਿੱਚ ਸਰਗਰਮ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਤਿਉਹਾਰਾਂ ਦੇ ਮੌਸਮ ਵਿੱਚ ਸੁਰੱਖਿਆ ਲਈ ਇੱਕ ਵੱਡੀ ਕਾਮਯਾਬੀ ਹੈ। ਜੇ ਇਹ 12 ਵਿਦੇਸ਼ੀ ਪਿਸਤੌਲ ਗਲਤ ਹੱਥਾਂ ਵਿੱਚ ਪਹੁੰਚ ਜਾਂਦੇ ਤਾਂ ਕਈ ਵੱਡੀਆਂ ਵਾਰਦਾਤਾਂ ਹੋ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਟੀਮ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਨੈੱਟਵਰਕ ਦੇ ਹੋਰ ਸਬੰਧਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਜਾਰੀ ਹੈ।

video: Dussehra 2025 : Jalandhar ‘ਚ ਮੀਂਹ ਪੈਣ ਨਾਲ ਗਿੱਲੇ ਹੋਏ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ