skip to content

Last Updated: October 7, 2026

Dainik Savera Times Logo

Amritsar Police: ਤਿੰਨ ਮੁਲਜ਼ਮਾਂ ਤੋਂ AK-47 ਸਮੇਤ ਕਈ ਹਥਿਆਰ ਮਿਲੇ, ਜਾਂਚ ਤੇਜ਼

4 weeks ਪਹਿਲਾ

Amritsar Police: ਤਿੰਨ ਮੁਲਜ਼ਮਾਂ ਤੋਂ AK-47 ਸਮੇਤ ਕਈ ਹਥਿਆਰ ਮਿਲੇ, ਜਾਂਚ ਤੇਜ਼

AK-47 Rifle Recovery: ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ AK-47 ਰਾਈਫਲਾਂ, ਤਿੰਨ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਮਾਮਲੇ ਵਿੱਚ ਵਿਦੇਸ਼ੀ ਕਨੈਕਸ਼ਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਲਈ ਜਾਂਚ ਜਾਰੀ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। DGP ਨੇ ਕਿਹਾ ਕਿ ਇਸ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ, ਵਿਦੇਸ਼ੀ ਤਸਕਰੀ ਗਤੀਵਿਧੀਆਂ ਨਾਲ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (CP) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ, ਗੁਰਮੁਖ ਸਿੰਘ ਅਤੇ ਪਰਸਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ ਦੋ AK-47 ਰਾਈਫਲਾਂ, ਤਿੰਨ ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

CP ਨੇ ਦੱਸਿਆ ਕਿ ਅੱਗੇ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਇਸ ਖੁਲਾਸੇ ਦੇ ਆਧਾਰ ’ਤੇ ਪੁਲਿਸ ਨੇ ਮਾਮਲੇ ਵਿੱਚ ਗੁਰਜੰਟ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ 5 ਸਤੰਬਰ 2026 ਨੂੰ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 111 ਅਤੇ 113 ਅਤੇ ਆਰਮਜ਼ ਐਕਟ ਦੀ ਧਾਰਾ 25(6, 7, 8) ਤਹਿਤ FIR ਨੰਬਰ 205 ਦਰਜ ਕੀਤੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.