Punjab News
Punjab News

Amritsar Police : ਅਟਾਰੀ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਤੋਂ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਦੌਰਾਨ ਪਾਕਿਸਤਾਨੀ ਕਨੈਕਸ਼ਨ ਦੇ ਖੁਲਾਸੇ ਨਾਲ ਸੁਰੱਖਿਆ ਏਜੰਸੀਆਂ ਵੀ ਸਤਰਕ ਹੋ ਗਈਆਂ ਹਨ।
ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਸਾਲ ਤੋਂ ਨਸ਼ੇ ਦੇ ਕਾਰੋਬਾਰ ਵਿੱਚ ਐਕਟਿਵ ਸੀ। ਉਸ ਖ਼ਿਲਾਫ਼ ਘਰਿੰਡਾ ਪੁਲਿਸ ਥਾਣੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਕਾਰਵਾਈ ਨਾਲ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ੇ ਦੇ ਗਿਰੋਹਾਂ ਦੇ ਜਾਲ ਨੂੰ ਤੋੜਨ ਵਿੱਚ ਮਦਦ ਮਿਲੇਗੀ।