Amritsar Smuggler Arrested : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਲਈ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਬੈਠੀਆਂ ਤਾਕਤਾਂ ਵੱਲੋਂ ਕੀਤੀ ਗਈ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਹਥਿਆਰਾਂ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਇਸ ਮੁਹਿੰਮ ਦੌਰਾਨ, ਪੁਲਿਸ ਟੀਮ ਨੇ ਹਥਿਆਰਾਂ ਦੀ ਖੇਪ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ।
In a major breakthrough, Amritsar Rural Police dismantles an illegal arms & explosives supply network, apprehends one accused and recovers 1 AK-47 rifle, a magazine, live cartridges & 2 hand grenades.
— DGP Punjab Police (@DGPPunjabPolice) October 4, 2026
Preliminary investigation reveals that the accused is allegedly linked to… pic.twitter.com/qTswznHOov
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਏਕੇ-47 ਰਾਈਫਲ, ਇਸਦੀ ਮੈਗਜ਼ੀਨ, ਵੱਡੀ ਮਾਤਰਾ ਵਿੱਚ ਜ਼ਿੰਦਾ ਕਾਰਤੂਸ ਅਤੇ ਦੋ ਖਤਰਨਾਕ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਏਕੇ-47 ਅਤੇ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ।
ਮਾਮਲੇ ਦੀ ਮੁੱਢਲੀ ਜਾਂਚ ਵਿੱਚ ਵਿਦੇਸ਼ੀ ਤਾਕਤਾਂ ਨਾਲ ਸਬੰਧ ਸਾਹਮਣੇ ਆਏ ਹਨ। ਪੁਲਿਸ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ ਵਿੱਚ ਸਰਗਰਮ ਦੇਸ਼-ਵਿਰੋਧੀ ਤਾਕਤਾਂ ਦੇ ਸੰਪਰਕ ਵਿੱਚ ਸੀ।


