
ਜਗਰਾਉਂ: ਪਿੰਡ ਹਸਨਪੁਰ ਵਿੱਚ ਅਵਾਰਾ ਕੁੱਤਿਆਂ ਨੇ ਇੱਕ ਹੋਰ ਮਾਸੂਮ ਬੱਚੇ ਨੂੰ ਵੱਢ ਲਿਆ ਹੈ। ਕਿਸਾਨ ਪਰਿਵਾਰ ਦੇ 11 ਸਾਲਾ ਲੜਕੇ ਹਰਸੁਖਪ੍ਰੀਤ ਸਿੰਘ ਨੂੰ ਕੁੱਤਿਆਂ ਨੇ ਵੱਢ ਕੇ ਮਾਰ ਦਿੱਤਾ। ਲੁਧਿਆਣਾ ਦੇ ਪਿੰਡ ਹਸਨਪੁਰ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀ ਹਰਸੁਖਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਹਿਲਾਂ ਬਜ਼ੁਰਗ ਅਕਸਰ ਅਵਾਰਾ ਕੁੱਤਿਆਂ ਦਾ ਸ਼ਿਕਾਰ ਹੁੰਦੇ ਸਨ, ਪਰ ਹੁਣ ਉਹ ਮਾਸੂਮ ਬੱਚਿਆਂ ‘ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਪਿੰਡ ਦੇ ਇੱਕ ਹੋਰ ਮਾਸੂਮ ਬੱਚੇ ਦੀ ਅਵਾਰਾ ਕੁੱਤਿਆਂ ਦੇ ਕੱਟਣ ਨਾਲ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਇੱਕ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਵੀ ਕੁੱਤਿਆਂ ਦੇ ਹਮਲੇ ਵਿੱਚ ਮੌਤ ਹੋ ਗਈ ਸੀ। ਇਨ੍ਹਾਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਪਿੰਡ ਵਾਸੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਸੜਕ ‘ਤੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੜਕ ਜਾਮ ਕਰ ਦਿੱਤੀ।
