Last Updated: November 5, 2026

Dainik Savera Times Logo

ਕਾਨੂੰਨੀ ਪੇਚਾਂ ‘ਚ ਫਸੇ ਅਨਿਲ ਅੰਬਾਨੀ? ਬੈਂਕ ਧੋਖਾਧੜੀ ਮਾਮਲੇ ‘ਚ ਹੋ ਸਕਦੀ ਹੈ ਵੱਡੀ ਕਾਰਵਾਈ

14 July 2026 ਅੱਪਡੇਟ ਕੀਤਾ ਗਿਆ

ਕਾਨੂੰਨੀ ਪੇਚਾਂ ‘ਚ ਫਸੇ ਅਨਿਲ ਅੰਬਾਨੀ? ਬੈਂਕ ਧੋਖਾਧੜੀ ਮਾਮਲੇ ‘ਚ ਹੋ ਸਕਦੀ ਹੈ ਵੱਡੀ ਕਾਰਵਾਈ

ਨਵੀਂ ਦਿੱਲੀ ਨਿਊਜ਼ : ਅਨਿਲ ਧੀਰੂਭਾਈ ਅੰਬਾਨੀ ਗਰੁੱਪ (ADAG) ਨਾਲ ਜੁੜੇ ਕਥਿਤ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਨੂੰ ਜਾਂਚ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਏਜੰਸੀ ਮੁਤਾਬਕ ਕੁੱਲ ਸੱਤ ਐੱਫਆਈਆਰਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਮਾਮਲਿਆਂ ਦੀ ਜਾਂਚ ਜਾਰੀ ਹੈ।

ਸੁਪਰੀਮ ਕੋਰਟ ਦੀ ਬੈਂਚ ਨੇ CBI ਨੂੰ ਜਾਂਚ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਸਾਬਕਾ ਨੌਕਰਸ਼ਾਹ ਈ.ਏ.ਐਸ. ਸ਼ਰਮਾ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਅਦਾਲਤ ਵਿੱਚ ਪਹੁੰਚਿਆ ਹੈ।

ਪਟੀਸ਼ਨਕਰਤਾ ਦੀ ਪੱਖੋਂ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦਲੀਲ ਦਿੱਤੀ ਕਿ ਚਾਰਜਸ਼ੀਟਾਂ ਦਾਖ਼ਲ ਹੋਣ ਦੇ ਬਾਵਜੂਦ ਅਨਿਲ ਅੰਬਾਨੀ ਖ਼ਿਲਾਫ਼ ਅਜੇ ਤੱਕ ਕੋਈ ਗ੍ਰਿਫ਼ਤਾਰੀ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ SEBI ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਨਿਲ ਅੰਬਾਨੀ ਦੀ ਭੂਮਿਕਾ ਦੀ ਜਾਂਚ ਜ਼ਰੂਰੀ ਹੈ।

ਕਲਿੱਕ ਕਰਦੇ ਹੀ ਖਾਤਾ ਖਾਲੀ! ‘ਮੈਰਾਥਨ ਗੈਂਗ’ ਦੀ ਸਾਈਬਰ ਠੱਗੀ ਦਾ ਨਵਾਂ ਤਰੀਕਾ

ਦੂਜੇ ਪਾਸੇ, ਕੇਂਦਰ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਾਂਚ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ ਅਤੇ ਕੁਝ ਕੰਪਨੀਆਂ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ।ਅਦਾਲਤ ਨੇ ਫਿਲਹਾਲ ਕਿਸੇ ਗ੍ਰਿਫ਼ਤਾਰੀ ਦਾ ਹੁਕਮ ਨਹੀਂ ਦਿੱਤਾ। ਹੁਣ CBI ਦੀ ਅਗਲੀ ਰਿਪੋਰਟ ‘ਤੇ ਸਭ ਦੀ ਨਜ਼ਰ ਰਹੇਗੀ।

ਗੁਰੂਗ੍ਰਾਮ-ਦਵਾਰਕਾ ਐਕਸਪ੍ਰੈਸਵੇਅ ਟਨਲ ਵਿੱਚ ਚੱਲਦੀ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.