ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ, ਫਾਜ਼ਿਲਕਾ ਤੋਂ ਸੀਨੀਅਰ ਭਾਜਪਾ ਆਗੂ ਅਨਿਲ ਕੁਮਾਰ ਸੇਠੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਭਰ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿੱਚ ਆਪਣਾ ਭਰੋਸਾ ਰੱਖ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਆਪਣਾ ਅਧਾਰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਅਨਿਲ ਕੁਮਾਰ ਸੇਠੀ ਨੇ ਟਿੱਪਣੀ ਕੀਤੀ ਕਿ ਉਹ ‘ਆਪ’ ਦੀ ਇਮਾਨਦਾਰ ਅਤੇ ਵਿਕਾਸ-ਮੁਖੀ ਰਾਜਨੀਤੀ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਬਹੁਤ ਪ੍ਰਭਾਵਿਤ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ‘ਆਪ’ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੰਗਠਨ ਦੇ ਅੰਦਰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।


