ਪੰਜਾਬ ਡੈਸਕ : ਪੰਜਾਬ ਵਿੱਚ ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਇਸ ਕੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੋਟ ਖਾਲਸਾ ਖੇਤਰ ਵਿੱਚ ਐਨਕਾਊਂਟਰ ਦੌਰਾਨ ਗੋਲੀਬਾਰੀ ਦੀਆਂ ਦੋ ਗੰਭੀਰ ਘਟਨਾਵਾਂ ਦੇ ਮੁੱਖ ਦੋਸ਼ੀ ਚੰਦਨ ਸ਼ਰਮਾ (30) ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਗ੍ਰਿਫ਼ਤਾਰੀ ਦੌਰਾਨ ਪੁਲਿਸ ’ਤੇ ਗੋਲੀਬਾਰੀ
ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਜਦੋਂ ਟੀਮ ਨੇ ਚੰਦਨ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਬਚਣ ਦੀ ਨੀਅਤ ਨਾਲ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਆਪਣੇ ਬਚਾਅ ਵਿੱਚ ਸੀਨੀਅਰ ਕਾਂਸਟੇਬਲ ਕਿੰਦਰਬੀਰ ਸਿੰਘ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗੀ।
READ ALSO : 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ’ਚ 10 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਰੱਦ
ਹਸਪਤਾਲ ਵਿੱਚ ਇਲਾਜ ਜਾਰੀ
ਜ਼ਖ਼ਮੀ ਹੋਣ ਤੋਂ ਬਾਅਦ ਚੰਦਨ ਸ਼ਰਮਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮੌਕੇ ਤੋਂ ਤੁਰਕੀ ਦੀ ਬਣੀ 9mm ਜ਼ਿਗਾਨਾ ਪਿਸਤੌਲ ਵੀ ਬਰਾਮਦ ਕੀਤੀ ਹੈ।
ਪਹਿਲਾਂ ਤੋਂ ਦਰਜ ਹਨ ਗੰਭੀਰ ਮਾਮਲੇ
ਪੁਲਿਸ ਰਿਕਾਰਡ ਅਨੁਸਾਰ, ਚੰਦਨ ਸ਼ਰਮਾ ਆਦਰਸ਼ ਨਗਰ, ਕੋਟ ਖਾਲਸਾ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ 13 ਦਸੰਬਰ 2025 ਨੂੰ ਬਿਰਕਮ ਸ਼ਰਮਾ ਨੂੰ ਗੋਲੀ ਮਾਰਨ ਅਤੇ ਅਗਲੇ ਦਿਨ ਬਿੱਲੂ ਅਤੇ ਸੋਨੀਆ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ।
ਅਪਰਾਧਿਕ ਪਿਛੋਕੜ ਵੀ ਆਇਆ ਸਾਹਮਣੇ
ਪੁਲਿਸ ਨੇ ਦੱਸਿਆ ਕਿ ਚੰਦਨ ਸ਼ਰਮਾ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਉਹ ਕਾਫ਼ੀ ਸਮੇਂ ਤੋਂ ਪੁਲਿਸ ਨੂੰ ਲੋੜੀਂਦਾ ਸੀ।
ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਾਰਵਾਈ
ਇਸ ਸਫਲ ਪੁਲਿਸ ਕਾਰਵਾਈ ਦੀ ਅਗਵਾਈ ਡੀਸੀਪੀ ਰਵਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਹੋਰ ਸੀਨੀਅਰ ਅਧਿਕਾਰੀ ਅਤੇ ਪੁਲਿਸ ਟੀਮਾਂ ਸ਼ਾਮਲ ਸਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਕੜਾਕੇ ਦੀ ਠੰਢ ‘ਚ ਸੰਗਤਾਂ ਲਈ ਸ੍ਰੀ ਦਰਬਾਰ ਸਾਹਿਬ ‘ਚ ਕੀਤੇ ਗਏ ਖ਼ਾਸ ਪ੍ਰਬੰਧ


