Site icon Dainik Savera Punjab

BREAKING : ਪੰਥਕ ਜਥੇਬੰਦੀਆਂ ਨੇ ਬੇਅਦਬੀ ਖ਼ਿਲਾਫ਼ ਕਾਨੂੰਨ ਨੂੰ ਕੀਤਾ ਰੱਦ, ਜਥੇਦਾਰ ਨੇ ਸਪੀਕਰ ਸੰਧਵਾਂ ਨੂੰ ਕੀਤਾ ਤਲਬ

Anti Sacrilege Law : ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਭਾਈ ਗੁਰਦਾਸ ਹਾਲ ਵਿਖੇ ਪੰਥਕ ਜਥੇਬੰਦੀਆਂ ਅਤੇ ਆਗੂਆਂ ਦੇ ਹੋਏ ਇਕੱਠ ਨੇ ਸਰਬਸੰਮਤੀ ਨਾਲ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਬਣਾਏ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ। ਪੰਥਕ ਇਕੱਤਰਤਾ ਦੀ ਅਗਵਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿੱਚ ਸਮੂਹ ਸਿੱਖ ਜਥੇਬੰਦੀਆਂ, ਸਿੱਖ ਆਗੂ, ਸਕਾਲਰ ਅਤੇ ਵਿਦਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਪੰਜਾਬ ਸਰਕਾਰ ਵੱਲੋਂ ਬਣਾਏ ਕਾਨੂੰਨ ‘ਤੇ ਭਖਵੀਂ ਚਰਚਾ ਹੋਈ, ਉਥੇ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਤੇ ਵੀ ਵਿਚਾਰਾਂ ਹੋਈਆਂ।

ਪੰਥਕ ਇਕੱਤਰਤਾ ਨੇ ਜਿਥੇ ਪੰਜਾਬ ਸਰਕਾਰ ਦੇ ਸੋਧ ਕੇ ਬਣਾਏ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026’ ਨੂੰ ਰੱਦ ਕੀਤਾ ਹੈ, ਉਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੀਕਰ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਹੁਕਮ ਕੀਤਾ ਹੈ। 

Exit mobile version