ਨਵੀਂ ਦਿਲੀ: ਕਮਿਸ਼ਨ ਫਾਰ ਏਅਰ ਕਵਾਲਟੀ ਮੈਨੇਜਮੈਂਟ(Commission for Air Quality Management) ਵੱਲੋਂ ਦਿੱਲੀ ਸਰਕਾਰ ਅਤੇ ਐਨਸੀਆਰ ਰਾਜਾਂ ਨੂੰ ਲਿਖਤੀ ਤੌਰ ‘ਤੇ ਅਪੀਲ ਕੀਤੀ ਗਈ ਹੈ ਕਿ ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਹੋਣ ਵਾਲੀਆਂ ਸਰੀਰਕ ਖੇਡ ਮੁਕਾਬਲਿਆਂ ਨੂੰ ਰੋਕ ਦਿੱਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਸਿਹਤ ਨੂੰ ਵਧ ਰਹੇ ਵਾਇੂ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਹ ਅਪੀਲ ਇੱਕ ਸਲਾਹ-ਮਸ਼ਵਰੇ ਵਾਲੀ ਮੀਟਿੰਗ ਤੋਂ ਬਾਅਦ ਕੀਤੀ ਗਈ ਜੋ ਹਾਲ ਹੀ ਵਿੱਚ ਹੋਈ ਸੀ ਜਿਸ ਵਿੱਚ ਮੌਜੂਦਾ ਹਵਾ ਦੀ ਗੁਣਵੱਤਾ ਅਤੇ ਬੱਚਿਆਂ ਦੀ ਸਿਹਤ ‘ਤੇ ਹੋ ਰਹੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਗਈ। ਕਮਿਸ਼ਨ ਨੇ ਇਹ ਵੀ ਜ਼ੋਰ ਦਿੱਤਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਖੇਡ ਮੁਕਾਬਲਿਆਂ ਦੇ ਰੋਕੇ ਜਾਣ ਕਾਰਨ ਕੋਈ ਅਕਾਦਮਿਕ ਜਾਂ ਵਿਅਕਤੀਗਤ ਨੁਕਸਾਨ ਹੋਣ ਦੀ ਸੰਭਾਵਨਾ ਹੋਵੇ ਤਾਂ ਉਸਦੀ ਪੂਰਤੀ ਲਈ ਸਰਕਾਰਾਂ ਨੂੰ ਵਿਅਕਲਪਿਕ ਮੌਕੇ ਜਾਂ ਨਵੇਂ ਸਮੇਂ ‘ਤੇ ਮੁਕਾਬਲੇ ਕਰਵਾਉਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਇਹ ਵੀ ਸਾਫ਼ ਕੀਤਾ ਗਿਆ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਅਧਿਐਨ ਦੋਹਾਂ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਬਣਾਈ ਜਾਵੇ।
ਦਿੱਲੀ ਨੇ ਹਸੀਨਾ ਦੇ ਮੁਕੱਦਮੇ ‘ਚ ਨਿਆਂ ਦੀ ਪਾਰਦਰਸ਼ਤਾ ‘ਤੇ ਸਵਾਲਾਂ ਤੋਂ ਕੀਤੀ ਪਰਹੇਜ਼
ਮੀਟਿੰਗ ਵਿੱਚ ਦਿੱਲੀ ਅਤੇ ਐਨਸੀਆਰ ਰਾਜਾਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਦੇ ਨਾਲ ਨਾਲ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ, ਸਪੋਰਟਸ ਅਥਾਰਟੀ ਆਫ ਇੰਡੀਆ ਅਤੇ ਐਨਸੀਆਰ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਹਵਾ ਦੀ ਗੁਣਵੱਤਾ ਵਿੱਚ ਆ ਰਹੀ ਗਿਰਾਵਟ ਅਤੇ ਇਸ ਨਾਲ ਬੱਚਿਆਂ ਦੀ ਸਿਹਤ ‘ਤੇ ਪੈ ਰਹੇ ਪ੍ਰਭਾਵਾਂ ਨੂੰ ਲੈ ਕੇ ਚਿੰਤਾ ਜਤਾਈ ਗਈ। ਕਮਿਸ਼ਨ ਨੇ ਦਿੱਲੀ ਅਤੇ ਐਨਸੀਆਰ ਰਾਜਾਂ ਨੂੰ ਇਹ ਵੀ ਕਿਹਾ ਕਿ ਉਹ ਖੇਡ ਮੁਕਾਬਲਿਆਂ ਦੀ ਨਵੀਂ ਤਾਰੀਖ ਤੈਅ ਕਰਨ ਜਾਂ ਵਿਦਿਆਰਥੀਆਂ ਲਈ ਅਜਿਹੇ ਵਿਅਕਲਪਿਕ ਕਾਰਜਕ੍ਰਮ ਤਿਆਰ ਕਰਨ ਜੋ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਨਾ ਪਹੁੰਚਾਉਣ ਅਤੇ ਅਕਾਦਮਿਕ ਤੌਰ ‘ਤੇ ਵੀ ਉਨ੍ਹਾਂ ਨੂੰ ਪਿੱਛੇ ਨਾ ਛੱਡਣ। ਇਹ ਕਦਮ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਜਾ ਰਿਹਾ ਹੈ।
VD : ਗੁਆਂਢੀ ਦੀ Blackmailing ਤੋਂ ਤੰਗ ਆਈ ਮਹਿਲਾ ਨੇ ਚੁੱਕਿਆ ਖੌਫ਼ਨਾਕ ਕਦਮ, ਜਾਣੋ ਪੂਰਾ ਮਾਮਲਾ
ਇਸ ਮਾਮਲੇ ‘ਚ ਕਮਿਸ਼ਨ ਨੇ ਸਿੱਧਾ ਸੰਦੇਸ਼ ਦਿੱਤਾ ਹੈ ਕਿ ਸਰਕਾਰਾਂ ਨੂੰ ਹਵਾ ਦੀ ਗੁਣਵੱਤਾ ਨੂੰ ਲੈ ਕੇ ਗੰਭੀਰ ਹੋਣਾ ਪਵੇਗਾ ਅਤੇ ਵਿਦਿਆਰਥੀਆਂ ਦੀ ਸਰੀਰਕ ਗਤੀਵਿਧੀਆਂ ਨੂੰ ਅਜਿਹੇ ਸਮੇਂ ‘ਚ ਰੋਕਣਾ ਪਵੇਗਾ ਜਦੋਂ ਹਵਾ ‘ਚ ਪ੍ਰਦੂਸ਼ਣ ਦੀ ਮਾਤਰਾ ਉੱਚੀ ਹੋਵੇ। ਨਵੰਬਰ ਅਤੇ ਦਸੰਬਰ ਮਹੀਨੇ ਦੌਰਾਨ ਹਵਾ ਦੀ ਗੁਣਵੱਤਾ ਆਮ ਤੌਰ ‘ਤੇ ਕਾਫੀ ਖਰਾਬ ਰਹਿੰਦੀ ਹੈ ਜਿਸ ਕਾਰਨ ਬੱਚਿਆਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਉਨ੍ਹਾਂ ਦੀ ਸਿਹਤ ‘ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਕਮਿਸ਼ਨ ਨੇ ਇਹ ਵੀ ਉਮੀਦ ਜਤਾਈ ਹੈ ਕਿ ਸਰਕਾਰਾਂ ਇਸ ਸਿਫਾਰਸ਼ ਨੂੰ ਗੰਭੀਰਤਾ ਨਾਲ ਲੈਣਗੀਆਂ ਅਤੇ ਜਲਦੀ ਹੀ ਅਜਿਹੀ ਨੀਤੀ ਤਿਆਰ ਕਰਣਗੀਆਂ ਜੋ ਵਿਦਿਆਰਥੀਆਂ ਦੀ ਸਿਹਤ ਅਤੇ ਅਧਿਐਨ ਦੋਹਾਂ ਨੂੰ ਸੰਤੁਲਿਤ ਰੱਖਣ ਵਿੱਚ ਸਹਾਇਕ ਹੋਵੇ।
मेष: दिन शुभ रहेगा...