ਪੰਜਾਬ ਡੈਕਸ: ਇਟਲੀ ਦੇ ਅਪ੍ਰੀਲੀਆ ਸ਼ਹਿਰ ਵਿੱਚ ਬੀਤੇ ਦਿਨ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਜਦੋਂ ਤੜਕੇ ਲਗਭਗ ਚਾਰ ਵਜੇ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇੱਕ ਭਾਰਤੀ ਮੂਲ ਦੇ ਨੌਜਵਾਨ ਨੂੰ ਰੋਕਿਆ। ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ ਨੀਲੇ ਰੰਗ ਦੇ ਵੱਡੇ ਲਿਫਾਫਿਆਂ ਵਿੱਚ ਭਰੇ ਹੋਏ ਡੋਡੇ ਮਿਲੇ ਜਿਨ੍ਹਾਂ ਦਾ ਭਾਰ ਕਰੀਬ 54 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਅਫੀਮ ਦੇ ਪੈਕਟ ਅਤੇ ਯੂਰੋ ਵੀ ਬਰਾਮਦ ਕੀਤੇ ਗਏ।
ਲੁਧਿਆਣਾ ਦੇ ਉਦਯੋਗਪਤੀ ਤੋਂ 7 ਕਰੋੜ ਦੀ ਠੱਗੀ: ED ਦੀ ਵੱਡੀ ਕਾਰਵਾਈ 11 ਥਾਵਾਂ ’ਤੇ ਛਾਪੇ
ਪ੍ਰੈੱਸ ਕਾਨਫਰੰਸ ਦੌਰਾਨ ਅਪ੍ਰੀਲੀਆ ਥਾਣਾ ਮੁਖੀ ਅਤੇ ਜ਼ਿਲਾ ਪੁਲਿਸ ਮੁਖੀ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਕੋਲੋਂ ਨਸ਼ੀਲਾ ਪਦਾਰਥ ਅਤੇ 11 ਹਜ਼ਾਰ 500 ਯੂਰੋ ਦੀ ਨਕਦੀ ਵੀ ਮਿਲੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਜ਼ਿਲਾ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਪੁਲਿਸ ਦੀ ਕਾਰਵਾਈ ਦੇ ਆਧਾਰ ’ਤੇ ਉਸਨੂੰ ਜੇਲ ਭੇਜਣ ਦੇ ਹੁਕਮ ਜਾਰੀ ਕੀਤੇ।
WATCH VIDEO: ਰੁੱਖਾਂ ਦੀ ਕਟਾਈ ’ਤੇ ਰੋਕ: ਪੰਜਾਬ–ਹਰਿਆਣਾ ਹਾਈਕੋਰਟ ਦਾ ਇਤਿਹਾਸਿਕ ਫ਼ੈਸਲਾ
ਇਸ ਕਾਰਵਾਈ ਨਾਲ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।


