Punjab News : ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਲੋਹੜੀ ਮੌਕੇ ਵੱਡਾ ਸਦਮਾ ਪਹੁੰਚਿਆ ਹੈ। ਦੱਸ ਦੇਈਏ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਨੂੰ ਸੁਣ ਕੇ ਪ੍ਰਸ਼ੰਸਕ ਅਤੇ ਸੰਗੀਤ ਉਦਯੋਗ ਦੀਆਂ ਹਸਤੀਆਂ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰ ਰਹੀਆਂ ਹਨ। ਉੱਥੇ ਹੀ ਗਾਇਕ ਦਾ ਪੂਰਾ ਪਰਿਵਾਰ ਸਦਮੇ ’ਚ ਚੱਲਾ ਗਿਆ ਹੈ।
BREAKING : ਗਿਗ ਵਰਕਰਾਂ ਲਈ ਵੱਡੀ ਖ਼ਬਰ, 10-ਮਿੰਟ ਦੀ ਡਿਲੀਵਰੀ ‘ਤੇ ਪਾਬੰਦੀ
ਮਿਲੀ ਜਾਣਕਾਰੀ ਮੁਤਾਬਿਕ ਗਾਇਕ ਅਰਜਨ ਢਿੱਲੋ ਦੇ ਪਿਤਾ ਬੂਟਾ ਢਿੱਲੋਂ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦਾ ਲਗਭਗ 70 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੂਤਰਾਂ ਅਨੁਸਾਰ ਅਰਜਨ ਢਿੱਲੋਂ ਦੇ ਪਿਤਾ ਨੂੰ ਕੁਝ ਸਮੇਂ ਤੋਂ ਬਿਮਾਰੀ ਕਾਰਨ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਬਰਨਾਲਾ ਦੇ ਭਦੌੜ ਕਸਬੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਿਤਾ ਦੀਆਂ ਅੰਤਿਮ ਰਸਮਾਂ ਨੂੰ ਨਿਭਾ ਦਿੱਤਾ ਗਿਆ ਹੈ।
Himachal : ਕਾਂਗੜਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਨਾਲ ਕਾਰ ਸਵਾਰ 4 ਨੌਜਵਾਨਾਂ ਦੀ ਮੌਤ


