Site icon Dainik Savera Punjab

ਫਗਵਾੜਾ ਵਿੱਚ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪੁਲਿਸ ASI 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

Vigilance Bureau's major operation in Phagwara, police ASI arrested red-handed while taking bribe of Rs 5,000

Vigilance Bureau's major operation in Phagwara, police ASI arrested red-handed while taking bribe of Rs 5,000

Phagwara News: ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਬ-ਡਵੀਜ਼ਨ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਫਗਵਾੜਾ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਛਾਪੇਮਾਰੀ ਵੀਰਵਾਰ ਦੇਰ ਰਾਤ ਕਰੀਬ 9 ਵਜੇ ਕੀਤੀ ਗਈ।

ਡੀਐਸਪੀ ਜੋਗਿੰਦਰਪਾਲ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ

ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਦੀ ਅਗਵਾਈ ਡੀਐਸਪੀ ਜੋਗਿੰਦਰਪਾਲ ਵੱਲੋਂ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ASI ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ।

READ ALSO : ਪਿਤਾ ਦੀ ਮੌਤ ਤੋਂ ਬਾਅਦ ਸਕੀ ਮਾਂ ਦੇ ਸਹੁਰੇ ਨਾਲ ਨਜਾਇਜ਼ ਸਬੰਧਾਂ ਦੇ ਦੋਸ਼,ਮਹਿਲਾ ਕਮਿਸ਼ਨ ਤੱਕ ਪਹੁੰਚਿਆ ਮਾਮਲਾ

ਸੂਤਰਾਂ ਅਨੁਸਾਰ, ਆਰੋਪੀ ASI ਨੇ ਇੱਕ ਪਿੰਡ ਵਾਸੀ ਨਾਲ ਸਬੰਧਤ ਕੇਸ ਦਾ ਨਿਪਟਾਰਾ ਕਰਨ ਦੇ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਪੀੜਤ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾ ਕੇ ਆਰੋਪੀ ਨੂੰ ਰਿਸ਼ਵਤ ਲੈਂਦੇ ਸਮੇਂ ਕਾਬੂ ਕਰ ਲਿਆ।

ਥਾਣੇ ਅੰਦਰ ਲੰਬੀ ਜਾਂਚ, ASI ਨੂੰ ਚੰਡੀਗੜ੍ਹ ਲਿਜਾਇਆ ਗਿਆ

ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੰਬੇ ਸਮੇਂ ਤੱਕ ਥਾਣੇ ਦੇ ਅੰਦਰ ਜਾਂਚ ਜਾਰੀ ਰੱਖੀ। ਇਸ ਦੌਰਾਨ ਕਈ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਬਾਅਦ ਵਿੱਚ ਵਿਜੀਲੈਂਸ ਟੀਮ ਆਰੋਪੀ ASI ਨੂੰ ਆਪਣੇ ਨਾਲ ਚੰਡੀਗੜ੍ਹ ਲੈ ਗਈ, ਜਿੱਥੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਵਿਭਾਗ ਵਿੱਚ ਮਚੀ ਹਲਚਲ, ਅਧਿਕਾਰਤ ਬਿਆਨ ਦੀ ਉਡੀਕ

ਇਸ ਛਾਪੇਮਾਰੀ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਹਾਲਾਂਕਿ, ਫਿਲਹਾਲ ਇਸ ਮਾਮਲੇ ‘ਤੇ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਸੂਤਰਾਂ ਮੁਤਾਬਕ, ਵਿਜੀਲੈਂਸ ਬਿਊਰੋ ਵੱਲੋਂ ਸ਼ੁੱਕਰਵਾਰ ਦੁਪਹਿਰ ਤੱਕ ਇਸ ਮਾਮਲੇ ‘ਤੇ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।

CM ਮਾਨ ਦੇ ਆਪਣੇ ਜ਼ਿਲ੍ਹੇ ਵਿੱਚ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ਤੇ ਰੋਕ, ਸਿਆਸਤ ਹੋਈ ਗਰਮ

Vigilance Bureau's major operation in Phagwara, police ASI arrested red-handed while taking bribe of Rs 5,000
Exit mobile version